25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸੁਖਜਿੰਦਰ ਸਕੂਲ ਬੱਬਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਗੁਰਦਾਸਪੁਰ, 24 ਨਵੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੁਖਮਨੀ ਸਾਹਿਬ, ਜਪੁਜੀ ਸਾਹਿਬ ਅਤੇ ਆਨੰਦ ਸਾਹਿਬ ਦੇ ਪਾਠ ਕੀਤੇ ਗਏ।

ਅਜੀਤ ਡੈਸਕ 25-11-2026
ਗੁਰਦਾਸਪੁਰ, 24 ਨਵੰਬਰ (ਚੱਕਰਾਜਾ)-ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੁਖਮਨੀ ਸਾਹਿਬ, ਜਪੁਜੀ ਸਾਹਿਬ ਅਤੇ ਆਨੰਦ ਸਾਹਿਬ ਦੇ ਪਾਠ ਕੀਤੇ ਗਏ। ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਮਹਾਨ ਸੰਦੇਸ਼ ਬਾਰੇ ਭਾਸ਼ਣ ਪੇਸ਼ ਕੀਤੇ ਗਏ। ਸਕੂਲ ਦੀ ਚੇਅਰਪਰਸਨ ਦਲਜੀਤ ਕੌਰ ਨੇ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਇਕ ਅਮੁੱਲ ਖਜ਼ਾਨਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣ ਅਤੇ ਦੂਜਿਆਂ ਪ੍ਰਤੀ ਸਤਿਕਾਰ ਤੇ ਸੇਵਾ ਦੀ ਭਾਵਨਾ ਰੱਖਣ ਲਈ ਪ੍ਰੇਰਿਤ ਕੀਤਾ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈਦੀਪ ਸਿੰਘ ਗਿੱਲ ਨੇ ਕਿਹਾ ਕਿ ਸਿੱਖਿਆ ਦਾ ਅਸਲ ਉਦੇਸ਼ ਵਿਦਿਆਰਥੀਆਂ ਨੂੰ ਗਿਆਨਵਾਨ ਬਣਾਉਣ ਦੇ ਨਾਲ-ਨਾਲ ਚੰਗੇ ਇਨਸਾਨ ਬਣਾਉਣਾ ਹੈ। ਅਜਿਹੇ ਧਾਰਮਿਕ ਸਮਾਗਮ ਬੱਚਿਆਂ ਨੂੰ ਆਪਣੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਜਤਿੰਦਰ ਸ਼ਰਮਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾਦਾਇਕ ਹਨ ਅਤੇ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਸੰਸਕਾਰਾਂ ਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ। ਸਮਾਗਮ ਦੇ ਅੰਤ ਵਿਚ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਪ੍ਰਸਾਦ ਵੰਡਿਆ ਗਿਆ।
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ ਅਗਲੀ ਖ਼ਬਰ ਸਰਕਾਰੀ ਖਰੀਦ ਅਤੇ ਲਿਫਟਿੰਗ ਬੰਦ ਦੀ ਸਮੱਸਿਆ ਨੂੰ ਲੈ ਕੇ ਆੜਤੀਆਂ ਨੇ ਡੀ.ਸੀ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।