26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੋਲਡਨ ਪਬਲਿਕ ਸਕੂਲ ਦੇਹੜ ’ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਕੋਟਲੀ ਸੂਰਤ ਮੱਲ੍ਹੀ, 25 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਗੋਲਡਨ ਪਬਲਿਕ ਸਕੂਲ ਦੇਹੜ ’ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਦੁਨੀਆ ਦੇ ਰਹਿਬਰ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਬੱਚਿਆਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਹਾਜ਼ਰੀ ਭਰੀ।

ਅਜੀਤ ਡੈਸਕ 26-11-2026
ਕੋਟਲੀ ਸੂਰਤ ਮੱਲ੍ਹੀ, 25 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਗੋਲਡਨ ਪਬਲਿਕ ਸਕੂਲ ਦੇਹੜ ’ਚ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਦੁਨੀਆ ਦੇ ਰਹਿਬਰ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਬੱਚਿਆਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਹਾਜ਼ਰੀ ਭਰੀ। ਇਸ ਮੌਕੇ ਹੋਏ ਸਮਾਗਮ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ’ਚ ਸਕੂਲ ਦੇ ਐਮ.ਡੀ. ਕੰਵਲਜੀਤ ਕੌਰ, ਪ੍ਰਿੰਸੀਪਲ ਸੰਨੀ ਬਡਿਆਲ, ਰਜਵਿੰਦਰ ਕੌਰ, ਸੰਦੀਪ ਕੌਰ, ਅਮਨਦੀਪ ਕੌਰ, ਭੁਪਿੰਦਰ ਕੌਰ, ਜੋਤੀ, ਗੁਰਪ੍ਰੀਤ ਕੌਰ, ਰੀਤਿਕਾ, ਅਨਮੋਲਪ੍ਰੀਤ ਕੌਰ, ਮਮਤਾ, ਅੰਜਲੀ, ਕਿਰਨਦੀਪ ਕੌਰ ਸਮੇਤ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਸਟਾਰ ਸਪੋਰਟਸ ਐਂਡ ਕਲਚਰ ਕਲੱਬ ਵਲੋਂ ਅਲੀਵਾਲ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਗੁੱਡਵਿਲ ਸਕੂਲ ’ਚ ਬਾਲ ਉਤਸਵ ਮੌਕੇ ਕਲਾ ਅਤੇ ਸੱਭਿਆਚਾਰ ਦੀਆਂ ਦਿਲਕਸ਼ ਪੇਸ਼ਕਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।