26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਟਾਰ ਸਪੋਰਟਸ ਐਂਡ ਕਲਚਰ ਕਲੱਬ ਵਲੋਂ ਅਲੀਵਾਲ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਅਲੀਵਾਲ, 25 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)-ਸਟਾਰ ਸਪੋਰਟਸ ਐਂਡ ਕਲਚਰ ਕਲੱਬ ਵਲੋਂ ਰਿੰਕੂ ਅਲੀਵਾਲ ਅਤੇ ਸ਼ਿਵ ਅਲੀਵਾਲ ਦੀ ਅਗਵਾਈ ਹੇਠ ਬੀਤੇ ਸੋਮਵਾਰ ਨੂੰ ਅਲੀਵਾਲ ਦੇ ਸਟੇਡੀਅਮ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਅਤੇ ਅਨਮੋਲਪ੍ਰੀਤ ਸਿੰਘ ਰੰਧਾਵਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 26-11-2026
ਅਲੀਵਾਲ, 25 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)-ਸਟਾਰ ਸਪੋਰਟਸ ਐਂਡ ਕਲਚਰ ਕਲੱਬ ਵਲੋਂ ਰਿੰਕੂ ਅਲੀਵਾਲ ਅਤੇ ਸ਼ਿਵ ਅਲੀਵਾਲ ਦੀ ਅਗਵਾਈ ਹੇਠ ਬੀਤੇ ਸੋਮਵਾਰ ਨੂੰ ਅਲੀਵਾਲ ਦੇ ਸਟੇਡੀਅਮ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿਚ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਅਤੇ ਅਨਮੋਲਪ੍ਰੀਤ ਸਿੰਘ ਰੰਧਾਵਾ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੀਡੀਆ ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਪੰਨੂੰ ਕੋਟਲਾ ਬਾਮਾ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਕੁੱਲ ਅੱਠ ਟੀਮਾਂ ਨੇ ਭਾਗ ਲਿਆ। ਸਖ਼ਤ ਮੁਕਾਬਲਿਆਂ ਤੋਂ ਬਾਅਦ ਬਟਾਲਾ ਅਤੇ ਫ਼ਤਹਿਗੜ੍ਹ ਚੂੜੀਆਂ ਦੀਆਂ ਟੀਮਾਂ ਫਾਈਨਲ ਵਿਚ ਪਹੁੰਚੀਆਂ, ਜਿਸ ਵਿਚ ਫ਼ਤਹਿਗੜ੍ਹ ਚੂੜੀਆਂ ਦੀ ਟੀਮ ਨੇ ਜਿੱਤ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਬਟਾਲਾ ਦੀ ਟੀਮ ਦੂਜੇ ਸਥਾਨ ਤੇ ਰਹੀਂ। ਜੇਤੂ ਟੀਮ ਨੂੰ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਵਲੋਂ 21 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਗਈ, ਜਦਕਿ ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ ਸਵਿੰਦਰ ਸਿੰਘ ਕੋਟੇ ਵਲੋਂ 15 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਇਸ ਮੌਕੇ ਜਸਪਾਲ ਸਿੰਘ ਲੰਗਰਵਾਲ, ਲਖਵਿੰਦਰ ਸਿੰਘ ਬੇਦੋਵਾਲ, ਕੈਪਟਨ ਗੁਰਮੀਤ ਸਿੰਘ ਸੈਦਪੁਰ, ਹਰਦੀਪ ਸਿੰਘ ਬੁੱਲੋਵਾਲ, ਜਤਿੰਦਰ ਸਿੰਘ ਦਮੋਦਰ, ਆਕਾਸ਼ ਭਲਵਾਨ ਡੁੱਲਟ, ਅਮਨਦੀਪ ਬਾਜਪੁਰ, ਰਾਣਾ ਸੁੰਡਲ, ਲਵ ਸੁੰਡਲ, ਜਤਿੰਦਰ ਸਿੰਘ ਡੁੱਲਟ, ਸੰਮੀ ਅਲੀਵਾਲ, ਬਿੱਟੂ ਅਲੀਵਾਲ ਤੋਂ ਇਲਾਵਾ ਇਲਾਕੇ ਦੇ ਖਿਡਾਰੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਕ ਸ਼ਰੀਫ ਵਿਚ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਗੋਲਡਨ ਪਬਲਿਕ ਸਕੂਲ ਦੇਹੜ ’ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।