26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ ਦਲ ਤੇ ‘ਆਪ’ ਨਾਲ ਸੰਬੰਧਿਤ ਕਈ ਆਗੂ ਤੇ ਵਰਕਰ ਕਾਂਗਰਸ ’ਚ ਹੋਏ ਸ਼ਾਮਿਲ

ਗੁਰਦਾਸਪੁਰ, 25 ਨਵੰਬਰ (ਗੁਰਪ੍ਰਤਾਪ ਸਿੰਘ)- ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਵਿਚੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਪਿੰਡ ਸਿੱਧਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਕਈ ਪਰਿਵਾਰਾਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ।

ਅਜੀਤ ਡੈਸਕ 26-11-2026
ਗੁਰਦਾਸਪੁਰ, 25 ਨਵੰਬਰ (ਗੁਰਪ੍ਰਤਾਪ ਸਿੰਘ)- ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਵਿਚੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਪਿੰਡ ਸਿੱਧਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਕਈ ਪਰਿਵਾਰਾਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਸਾਰੇ ਆਗੂਆਂ ਅਤੇ ਵਰਕਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ। ਇਸ ਮੌਕੇ ਪਿੰਡ ਸਿੱਧਵਾਂ ਦੇ ਮੌਜੂਦਾ ਪੰਚਾਇਤ ਮੈਂਬਰ ਗੁਰਮੁਖ ਸਿੰਘ ਸਮੇਤ ਹੀਰਾ ਸਿੰਘ, ਪਰਮਵੀਰ ਸਿੰਘ, ਕੁਲਵੰਤ ਸਿੰਘ, ਸਾਬਾ ਮਸੀਹ, ਗੁਲਸ਼ਨ ਕੁਮਾਰ, ਵਿਜੇ ਮਸੀਹ, ਸੁਰਜੀਤ ਰਾਮ ਸੋਨੂੰ, ਕੁਲਵਿੰਦਰ ਕੁਮਾਰ ਦਾਤਾ, ਪ੍ਰੇਮ ਸਿੰਘ, ਹਰਜਿੰਦਰ ਕੁਮਾਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਜਲ ਸਪਲਾਈ ਤੇ ਸੈਨੀਟੇਸ਼ਨ (ਮ) ਇੰਪਲਾਈਜ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਲੀਵ ਇੰਨ ਕੈਸ਼ਮੈਂਟ ਦੇ ਪੈਸੇ ਦੇਣ ਲਈ ਮੰਡਲ ਗੁਰਦਾਸਪੁਰ ਨੂੰ ਬਜਟ ਗਰਾਂਟ ਜਾਰੀ ਕੀਤੀ ਜਾਵੇ- ਸੁਰਿੰਦਰ ਪੱਪੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।