26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਐਡਵੋਕੇਟ ਐੱਸ.ਐੱਸ. ਮਾਨ ਨੇ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੇ ਮੁੱਦੇ ’ਤੇ ‘ਆਪ’ ਸਰਕਾਰ ਨੂੰ ਘੇਰਿਆ

ਘੁਮਾਣ, 25 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਡਵੋਕੇਟ ਸਰਬਜੀਤ ਸਿੰਘ ਮਾਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 26 ਨਵੰਬਰ ਨੂੰ ਕੀਤੀ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਸਬੰਧੀ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਸੂਬੇ ਵਿਚ ਰੋਜ਼ਾਨਾ ਗੋਲੀਆਂ ਚੱਲਣ, ਕਤਲਾਂ, ਫਿਰੌਤੀਆਂ ਅਤੇ ਨਸ਼ਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਤਾਂ ਅਜਿਹੇ ਹਾਲਾਤ ਵਿਚ ਸਰਕਾਰ ਵਲੋਂ ਪੰਜਾਬ ਦੀ ਖੁਸ਼ਹਾਲੀ ਦੇ ਦਾਅਵੇ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ। ਐਡਵੋਕੇਟ ਸਰਬਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਦੀ ਉਮੀਦ ਕਰ ਰਹੇ ਹਨ, ਪਰ ਸੂਬੇ ਵਿਚ ਅਪਰਾਧਿਕ ਘਟਨਾਵਾਂ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ।

ਐਡਵੋਕੇਟ ਐੱਸ.ਐੱਸ. ਮਾਨ 26-11-2026
ਘੁਮਾਣ, 25 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਡਵੋਕੇਟ ਸਰਬਜੀਤ ਸਿੰਘ ਮਾਨ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 26 ਨਵੰਬਰ ਨੂੰ ਕੀਤੀ ਜਾ ਰਹੀ ‘ਖੁਸ਼ਹਾਲ ਪੰਜਾਬ ਮਹਾ ਰੈਲੀ’ ਸਬੰਧੀ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਸੂਬੇ ਵਿਚ ਰੋਜ਼ਾਨਾ ਗੋਲੀਆਂ ਚੱਲਣ, ਕਤਲਾਂ, ਫਿਰੌਤੀਆਂ ਅਤੇ ਨਸ਼ਿਆਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਤਾਂ ਅਜਿਹੇ ਹਾਲਾਤ ਵਿਚ ਸਰਕਾਰ ਵਲੋਂ ਪੰਜਾਬ ਦੀ ਖੁਸ਼ਹਾਲੀ ਦੇ ਦਾਅਵੇ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ। ਐਡਵੋਕੇਟ ਸਰਬਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਅਮਨ-ਸ਼ਾਂਤੀ ਅਤੇ ਸੁਰੱਖਿਅਤ ਮਾਹੌਲ ਦੀ ਉਮੀਦ ਕਰ ਰਹੇ ਹਨ, ਪਰ ਸੂਬੇ ਵਿਚ ਅਪਰਾਧਿਕ ਘਟਨਾਵਾਂ ਅਤੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਫਿਰੌਤੀਆਂ ਤੇ ਗੋਲੀਬਾਰੀ ਦੀਆਂ ਘਟਨਾਵਾਂ ਨੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧਾਈਆਂ ਹਨ। ਉਨ੍ਹਾਂ ਕਿਹਾ ਕਿ 26 ਨਵੰਬਰ ਨੂੰ ਮਹਾ ਰੈਲੀ ਕਰਨ ਤੋਂ ਪਹਿਲਾਂ ਸਰਕਾਰ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ, ਨਸ਼ਿਆਂ ਦੇ ਖਾਤਮੇ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਹੁਣ ਤੱਕ ਕੀ ਠੋਸ ਕਦਮ ਚੁੱਕੇ ਗਏ ਹਨ। ਉਨ੍ਹਾਂ ਅਨੁਸਾਰ ਪੰਜਾਬ ਦੀ ਅਸਲ ਖੁਸ਼ਹਾਲੀ ਵੱਡੀਆਂ ਰੈਲੀਆਂ ਅਤੇ ਇਸ਼ਤਿਹਾਰਾਂ ਨਾਲ ਨਹੀਂ, ਸਗੋਂ ਲੋਕਾਂ ਨੂੰ ਸੁਰੱਖਿਅਤ ਮਾਹੌਲ, ਨਸ਼ਾ ਮੁਕਤ ਸਮਾਜ ਅਤੇ ਬਿਹਤਰ ਜੀਵਨ ਸਹੂਲਤਾਂ ਦੇਣ ਨਾਲ ਯਕੀਨੀ ਬਣਾਈ ਜਾ ਸਕਦੀ ਹੈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ’ਤੇ ਕੌਂਸਲਰ ਹਰਜੋਤ ਸਿੰਘ ਦਿਓ ਨੇ ਪ੍ਰਗਟਾਇਆ ਤਿੱਖਾ ਵਿਰੋਧ ਕਿਸਾਨੀ ਕੁਰਬਾਨੀਆਂ ਨੂੰ ਵਿਸਾਰਨ ਦਾ... ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 125 ਲੋੜਵੰਦ ਪਰਿਵਾਰਾਂ ਨੂੰ ਕੰਬਲਾਂ ਦੀ ਵੰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।