ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਤੋਂ ਬਾਅਦ ਗੁਰਦਾਸਪੁਰ ਵਿਚ ਖੁਸ਼ੀ ਦਾ ਮਾਹੌਲ
ਗੁਰਦਾਸਪੁਰ, 25 ਨਵੰਬਰ (ਪੰਕਜ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਤੋਂ ਬਾਅਦ ਗੁਰਦਾਸਪੁਰ ਵਿਚ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਬਚਨ ਸਿੰਘ ਬੱਬੇਹਾਲੀ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਆਪਣੇ ਸਾਥੀਆਂ ਸਮੇਤ ਮੰਦਿਰ ਵਿਚ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।
ਅਜੀਤ ਡੈਸਕ
26-11-2026