26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਮਤਿ ਇਮਤਿਹਾਨ ’ਚ ਅਕਾਲ ਅਕੈਡਮੀ ਮੂਲਿਆਂਵਾਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਧਾਰੀਵਾਲ, 25 ਨਵੰਬਰ (ਲਖਬੀਰ ਸਿੰਘ ਖੁੰਡਾ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਗੁਰਮਤਿ ਇਮਤਿਹਾਨ ਵਿੱਚ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ। ਜੂਨੀਅਰ ਅਤੇ ਸੀਨੀਅਰ ਵਰਗਾਂ ਵਿੱਚ ਕਰਵਾਏ ਗਏ ਇਸ ਇਮਤਿਹਾਨ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਗੁਰਮਤਿ ਪ੍ਰਤੀ ਆਪਣੀ ਰੁਚੀ, ਮਿਹਨਤ ਅਤੇ ਗਿਆਨ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ।

ਅਜੀਤ ਡੈਸਕ 26-11-2026
ਧਾਰੀਵਾਲ, 25 ਨਵੰਬਰ (ਲਖਬੀਰ ਸਿੰਘ ਖੁੰਡਾ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਮੂਲਿਆਂਵਾਲ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਗੁਰਮਤਿ ਇਮਤਿਹਾਨ ਵਿੱਚ ਅਕੈਡਮੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ। ਜੂਨੀਅਰ ਅਤੇ ਸੀਨੀਅਰ ਵਰਗਾਂ ਵਿੱਚ ਕਰਵਾਏ ਗਏ ਇਸ ਇਮਤਿਹਾਨ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਗੁਰਮਤਿ ਪ੍ਰਤੀ ਆਪਣੀ ਰੁਚੀ, ਮਿਹਨਤ ਅਤੇ ਗਿਆਨ ਦਾ ਸ਼ਾਨਦਾਰ ਪ੍ਰਗਟਾਵਾ ਕੀਤਾ।ਜੂਨੀਅਰ ਵਰਗ ਵਿੱਚ ਅਨਹਦਬੀਰ ਸਿੰਘ ਨੇ ਪਹਿਲਾ, ਗੁਰਸਿਫ਼ਤ ਕੌਰ ਨੇ ਦੂਜਾ ਅਤੇ ਜਪਨੂਰਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਵਰਗ ਵਿੱਚ ਬੀਰਜੋਤ ਕੌਰ ਨੇ ਪਹਿਲਾ ਅਤੇ ਇੱਕਤੇਜਵੀਰ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਗੁਰਨੂਰ ਕੌਰ ਨੇ ਆਪਣੇ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਾਪਤੀ ਕੀਤੀ। ਇਸ ਤੋਂ ਇਲਾਵਾ ਕੀਰਤ ਕੌਰ, ਅਵਨੀਤ ਕੌਰ ਅਤੇ ਜਸਮੀਤ ਕੌਰ ਸਮੇਤ ਹੋਰ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਦੀ ਵਧੀਆ ਕਾਰਗੁਜ਼ਾਰੀ ਲਈ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਅਕੈਡਮੀ ਦੀ ਪ੍ਰਿੰਸੀਪਲ ਸ਼੍ਰੀਮਤੀ ਰਜਵੰਤ ਕੌਰ ਨੇ ਵਿਦਿਆਰਥੀਆਂ ਦੀ ਪ੍ਰਾਪਤੀ ’ਤੇ ਖੁਸ਼ੀ ਅਤੇ ਮਾਣ ਪ੍ਰਗਟ ਕੀਤਾ।
ਪਿਛਲੀ ਖ਼ਬਰ ਅਕਾਲੀ-ਭਾਜਪਾ ਦਾ ਗੱਠਜੋੜ ਪੰਜਾਬ ਵਾਸੀਆਂ ਦੀ ਮੰਗ ਕਰਕੇ ਹੋਇਆ:ਧਰਮਿੰਦਰ ਪੰਜਗਰਾਈਆਂ ਅਗਲੀ ਖ਼ਬਰ ਪਿੰਡ ਬਿਧੀਪੁਰ ਤੋਂ ਦੋ ਦੁੱਧਾਰੂ ਮੱਝਾ ਤੇ ਇਕ ਝੋਟੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।