25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਹੈਰੋਇਨ ਸਮੇਤ ਇਕ ਦੋਸ਼ੀ ਗ੍ਰਿਫਤਾਰ

ਪਠਾਨਕੋਟ, 25 ਨਵੰਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਦੇ ਐਸ.

ਫੜਿਆ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ: ਵਿਨੋਦ 26-11-2026
ਪਠਾਨਕੋਟ, 25 ਨਵੰਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ । ਥਾਣਾ ਡਵੀਜ਼ਨ ਨੰਬਰ ਇਕ ਦੇ ਐਸ.ਆਈ. ਕੇਵਲ ਸਿੰਘ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਨਜ਼ਦੀਕ ਰੇਲਵੇ ਸਟੇਸ਼ਨ ਭੜੋਲੀ ਮੌਜੂਦ ਸੀ ਕਿ ਪਿੰਡ ਸਾਈਡ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਸਾਹਮਣੇ ਆਉਂਦੀ ਪੁਲਿਸ ਪਾਰਟੀ ਨੂੰ ਵੇਖ ਘਬਰਾ ਗਿਆ ਤੇ ਇਸ ਨੇ ਆਪਣੀ ਪਹਿਨੀ ਹੋਈ ਲੋਅਰ ਦੀ ਜੇਬ ਵਿਚੋਂ ਇਕ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਵਜ਼ਨਦਾਰ ਸੁੱਟ ਕੇ ਭੱਜਣ ਲੱਗਾ ਤਾਂ ਇਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਇਸ ਦਾ ਨਾਮ ਪਤਾ ਪੁੱਛਿਆ ਗਿਆ, ਜਿਸ ਨੇ ਆਪਣਾ ਨਾਮ ਵਿਸ਼ਾਲ ਪੁੱਤਰ ਜੋਗਿੰਦਰ ਪਾਲ ਵਾਸੀ ਕਾਸ਼ੀ ਬੇਕਰੀ ਸਰਾਈਂ ਮੁਹੱਲਾ ਪਠਾਨਕੋਟ ਦੱਸਿਆ । ਇਸ ਵਲੋਂ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਵਜ਼ਨਦਾਰ ਚੈਕ ਕਰਨ ’ਤੇ ਜਿਸ ਵਿਚੋਂ 8 ਗ੍ਰਾਮ ਸਮੇਤ ਮੋਮੀ ਲਿਫ਼ਾਫ਼ਾ ਹੈਰੋਇਨ ਤੇ ਇਕ ਮੋਬਾਈਲ ਫੋਨ ਵੀਵੋ ਰੰਗ ਸਿਲਵਰ ਬਰਾਮਦ ਹੋਇਆ ਹੈ । ਜਿਸ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ ਇਕ ਵਿਚ ਮਾਮਲਾ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਪਿਛਲੀ ਖ਼ਬਰ ਅਕਾਲੀ-ਭਾਜਪਾ ਦੇ ਗੱਠਜੋੜ ਹੋਣ ਨਾਲ ਵਿਰੋਧੀ ਪਾਰਟੀਆਂ ਨੂੰ ਪਈਆਂ ਭਾਜੜਾਂ- ਬਲਰਾਜ ਭਾਰਤੀ ਅਗਲੀ ਖ਼ਬਰ ‘ ਆਪ’ ਆਗੂ ਨਰਿੰਦਰ ਲਾਲਾ ਨੇ ਕੀਤੇ ਬਾਬਾ ਬਾਗੇਸ਼ਵਰ ਦੇ ਦਰਸ਼ਨ, ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।