25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਾਜਪਾ-ਅਕਾਲੀ ਦਲ ਦਾ ਮੁੜ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੇਂ ਯੁੱਗ ਦੀ ਸ਼ੁਰੂਆਤ-ਸੁਰੇਸ਼ ਸ਼ਰਮਾ

ਪਠਾਨਕੋਟ, 25 ਨਵੰਬਰ (ਸੰਧੂ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਗੱਠਜੋੜ ਹੋਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਸੁਰੇਸ਼ ਸ਼ਰਮਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿਚ ਇਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ । ਇਹ ਫੈਸਲਾ ਪੰਜਾਬ ਦੇ ਰਾਜਨੀਤਿਕ ਭਵਿੱਖ ਅਤੇ ਸੂਬੇ ਦੀ ਤਰੱਕੀ ਲਈ ਅਹਿਮ ਸਾਬਤ ਹੋਵੇਗਾ ।

ਭਾਜਪਾ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਸੁਰੇਸ਼ ਸ਼ਰਮਾ । 26-11-2026
ਪਠਾਨਕੋਟ, 25 ਨਵੰਬਰ (ਸੰਧੂ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੜ ਗੱਠਜੋੜ ਹੋਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਸੁਰੇਸ਼ ਸ਼ਰਮਾ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿਚ ਇਕ ਨਵੇਂ ਅਧਿਆਏ ਦੀ ਸ਼ੁਰੂਆਤ ਹੈ । ਇਹ ਫੈਸਲਾ ਪੰਜਾਬ ਦੇ ਰਾਜਨੀਤਿਕ ਭਵਿੱਖ ਅਤੇ ਸੂਬੇ ਦੀ ਤਰੱਕੀ ਲਈ ਅਹਿਮ ਸਾਬਤ ਹੋਵੇਗਾ । ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦਾ ਰਿਸ਼ਤਾ ਦਹਾਕਿਆਂ ਪੁਰਾਣਾ ਅਤੇ ਇਤਿਹਾਸਕ ਰਿਹਾ ਹੈ । ਦੋਵਾਂ ਪਾਰਟੀਆਂ ਨੇ ਪਹਿਲਾਂ ਵੀ ਮਿਲ ਕੇ ਪੰਜਾਬ ਦੇ ਵਿਕਾਸ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਹੈ । ਮੁੜ ਗੱਠਜੋੜ ਹੋਣ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ । ਸੁਰੇਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ । ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ, ਕਿਸਾਨਾਂ ਦੀ ਖੁਸ਼ਹਾਲੀ, ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਅਤੇ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਾ ਸਮੇਂ ਦੀ ਮੁੱਖ ਲੋੜ ਹੈ । ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਮਿਲ ਕੇ ਪੰਜਾਬ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਲਈ ਸਾਰਥਕ ਯਤਨ ਕਰਨਗੇ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਪੰਜਾਬ ਨੂੰ ਵੀ ਇਸ ਵਿਕਾਸ ਯਾਤਰਾ ਵਿਚ ਅਹਿਮ ਸਥਾਨ ਦਿਵਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ । ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗਾ ਅਤੇ ਸੂਬੇ ਵਿਚ ਇਕ ਮਜ਼ਬੂਤ, ਸਥਿਰ ਅਤੇ ਵਿਕਾਸਮੁਖੀ ਰਾਜਨੀਤਿਕ ਬਦਲ ਪੇਸ਼ ਕਰੇਗਾ ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਲੀਹਾਂ ’ਤੇ ਤੋਰੇਗਾ-ਅਵਤਾਰ ਸਿੰਘ ਕਲੇਰ, ਐਡਵੋਕੇਟ ਅਮਰਜੀਤ ਸਿੰਘ ਅਗਲੀ ਖ਼ਬਰ ਪਠਾਨਕੋਟ ਵਿਚ ਬਾਬਾ ਬਗੇਸ਼ਵਰ ਦਾ ਤਿੰਨ ਰੋਜ਼ਾ ਪ੍ਰੋਗਰਾਮ ਸਮਾਪਤ ‘ਆਪ’ ਦੇ ਵੱਡੇ ਮੰਤਰੀਆਂ ਨੇ ਪ੍ਰੋਗਰਾਮ ਵਿਚ ਲਵਾਈ ਹਾਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।