27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਆਰ.ਐਮ.ਪੀ. ਡਾਕਟਰਾਂ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸੰਬੰਧੀ ਮੀਟਿੰਗ ਕੱਲ੍ਹ

ਬਟਾਲਾ, 26 ਨਵੰਬਰ (ਸਤਿੰਦਰ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਰ. ਐੱਮ.

ਡਾ. ਲਖਵਿੰਦਰ ਸਿੰਘ 27-11-2026
ਬਟਾਲਾ, 26 ਨਵੰਬਰ (ਸਤਿੰਦਰ ਸਿੰਘ)- ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਰ.ਐੱਮ.ਪੀ. ਡਾਕਟਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਚਮਨ ਲਾਲ ਬਟਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਡਾ. ਅਸ਼ੋਕ ਕੁਮਾਰ ਬਟਾਲਾ ਦੀ ਪ੍ਰਧਾਨਗੀ ਹੇਠ 28 ਨਵੰਬਰ ਨੂੰ ਦੁਪਹਿਰ 1 ਵਜੇ ‘ਵੰਡਰ ਹੋਟਲ’ ਜਲੰਡਰ ਰੋਡ ਬਟਾਲਾ ਵਿਖੇ ਹੋਵੇਗੀ। ਇਸ ਸਬੰਧੀ ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਲਖਵਿੰਦਰ ਸਿੰਘ ਸੰਧੂ ਔਲਖ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਮੁੱਖ ਮਹਿਮਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਧਾਇਕ ਹਲਕਾ ਬਟਾਲਾ, ਡਾ. ਮਹਿਤਾਬ ਸਿੰਘ, ਐੱਸ.ਐੱਸ.ਪੀ. ਬਟਾਲਾ, ਡਾ. ਮਨਿੰਦਰਜੀਤ ਸਿੰਘ ਐੱਸ.ਐੱਮ.ਓ. ਬਟਾਲਾ ਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਰਮੇਸ਼ ਕੁਮਾਰ ਬਾਲੀ ਪੰਜਾਬ ਸਰਕਾਰ ਵਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਵਿਚ ਨਸ਼ਿਆਂ ਦੀ ਦਲਦਲ ਵਿਚ ਫਸੇ ਨੌਜਵਾਨਾਂ ਦੀ ਜ਼ਿੰਦਗੀ ਨੂੰ ਨਸ਼ੇ ਦੀ ਗ੍ਰਿਫ਼ਤ ਤੋਂ ਬਾਹਰ ਕੱਢਣ ਦੇ ਮਕਸਦ ਨਾਲ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਮੀਟਿੰਗ ਵਿਚ ਸਰਬ ਸੁੱਖ ਹਸਪਤਾਲ ਬਟਾਲਾ ਦੇ ਮਾਹਿਰ ਡਾ. ਰਵਿੰਦਰ ਸਿੰਘ, ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਗੁਰਜੰਟ ਸਿੰਘ ਅਤੇ ਡਾ. ਗੁਰਬਿੰਦਰਪਾਲ ਸਿੰਘ ਨਿਊਰੋ ਸਰਜਨ ਸਰਬ ਸੁੱਖ ਹਸਪਤਾਲ ਬਟਾਲਾ ਆਪਣੀ ਡਾਕਟਰਾਂ ਦੀ ਟੀਮ ਸਮੇਤ ਵੱਖ-ਵੱਖ ਰੋਗਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇਣ ਲਈ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ।
ਪਿਛਲੀ ਖ਼ਬਰ ਡਿਊਟੀ ਦੌਰਾਨ ਅਧਿਆਪਕ ਰਾਜਪ੍ਰੀਤ ਸਿੰਘ ਢਿੱਲੋਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਅਗਲੀ ਖ਼ਬਰ ਐਨ.ਡੀ.ਪੀ.ਐਸ. ਮਾਮਲੇ ’ਚ ਗ੍ਰਿਫਤਾਰ ਮੁਲਜ਼ਮ ਪੁਲਿਸ ਹਿਰਾਸਤ ’ਚੋਂ ਫਰਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।