ਕੰਵਲਪ੍ਰੀਤ ਸਿੰਘ ਕਾਕੀ ਵਲੋਂ ਪਿੰਡ ਫੁੱਲੜਾ ਵਿਖੇ ਬਾਪੂ ਅਮਰੀਕ ਸਿੰਘ ਦੇ ਗ੍ਰਹਿ ਵਿਖੇ ਮੀਟਿੰਗ
ਬਟਾਲਾ, 26 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਕਾਦੀਆਂ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ: ਕੰਵਲਪ੍ਰੀਤ ਸਿੰਘ ਕਾਕੀ ਵਲੋਂ ਹਲਕੇ ਦੇ ਪਿੰਡ ਫੁੱਲੜਾ ਵਿਖੇ ਬਾਪੂ ਅਮਰੀਕ ਸਿੰਘ ਦੇ ਗ੍ਰਹਿ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਅਤੇ ਹਲਕੇ ਦੇ ਨਵੇਂ ਬਣੇ ਯੂਥ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ ਦਾ ਪਿੰਡ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
27-11-2026