ਬਾਬਾ ਮਹਿਮਾ ਸਾਹਿਬ ਗੁਰਦੁਆਰਾ ਮਹਿਮੇ ਚੱਕ ਤੋਂ ਨਗਰ ਕੀਰਤਨ ਸਜਾਇਆ
ਧਿਆਨਪੁਰ, 26 ਸਤੰਬਰ (ਕੁਲਦੀਪ ਸਿੰਘ ਸੋਨੂੰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਮਹਿਮਾ ਸਾਹਿਬ ਜੀ ਦੇ ਪਾਵਨ ਗੁਰਧਾਮ ਮਹਿਮੇਚੱਕ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਦੇ ਵਿੱਚ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਬਾਬਾ ਮਹਿਮਾ ਸਾਹਿਬ ਮਹਿਮੇਚੱਕ ਦੇ ਪ੍ਰਧਾਨ ਗੁਰਦੀਪ ਸਿੰਘ ਮਹਿਮੇਚੱਕ ਤੇ ਸਰਪੰਚ ਕੁਲਦੀਪ ਸਿੰਘ ਮਹਿਮੇਚੱਕ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਸ਼ਬਦ ਕੀਰਤਨ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ।
ਅਜੀਤ ਡੈਸਕ
27-11-2026