27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਆਲ ਇੰਡੀਆ ਲੋਕ ਯੁਵਾ ਸ਼ਕਤੀ ਦੇ ਪ੍ਰਧਾਨ ਡਾ. ਬਾਜਵਾ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ

ਕੋਟਲੀ ਸੂਰਤ ਮੱਲ੍ਹੀ, 26 ਨਵੰਬਰ (ਕੁਲਦੀਪ ਸਿੰਘ ਨਾਗਰਾ)-ਆਲ ਇੰਡੀਆ ਲੋਕ ਯੁਵਾ ਸਕਤੀ ਪਾਰਟੀ ਦੇ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਨੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਦਿਆਂ ਲੋਕਾਂ ਨੂੰ ਆਪਣੇ ਹੱਕ ਵਿਚ ਲਾਮਬੰਦ ਕੀਤਾ।

ਅਜੀਤ ਡੈਸਕ 27-11-2026
ਕੋਟਲੀ ਸੂਰਤ ਮੱਲ੍ਹੀ, 26 ਨਵੰਬਰ (ਕੁਲਦੀਪ ਸਿੰਘ ਨਾਗਰਾ)-ਆਲ ਇੰਡੀਆ ਲੋਕ ਯੁਵਾ ਸਕਤੀ ਪਾਰਟੀ ਦੇ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਨੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਦਿਆਂ ਲੋਕਾਂ ਨੂੰ ਆਪਣੇ ਹੱਕ ਵਿਚ ਲਾਮਬੰਦ ਕੀਤਾ। ਇਸ ਸਬੰਧੀ ਪਿੰਡ ਸ਼ਿਕਾਰ ਮਾਛੀਆਂ ਵਿਖੇ ਹੋਈ ਮੀਟਿੰਗ ਨੂੰ ਸਬੋਧਨ ਕਰਦਿਆਂ ਡਾ. ਸਤਨਾਮ ਸਿੰਘ ਬਾਜਵਾ ਨੇ ਕਿਹਾ ਕਿ ਉਹ ਹਲਕਾ ਡੇਰਾ ਬਾਬਾ ਨਾਨਕ ਤੋਂ ਚੋਣ ਲੜਣਗੇ ਤੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਤੇ ਲੋਕਾਂ ਨੇ ਕਾਂਗਰਸ ਤੇ ਅਕਾਲੀਆਂ ਦਾ ਰਾਜ ਵੀ ਦੇਖਿਆ ਤੇ ਇਸ ਵਾਰ ਲੋਕ ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਨੂੰ ਵੱਡਾ ਹੁੰਗਾਰਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਵਿਕਰੀ ਬੰਦ ਕਰਵਾਉਣ ਦੇ ਨਾਂਅ ’ਤੇ 2 ਵਾਰ ਸੂਬੇ ’ਚ ਸਰਕਾਰਾਂ ਬਣ ਗਈਆਂ ਹਨ ਪਰ ਨਸ਼ੇ ਬੰਦ ਨਹੀਂ ਹੋਏ ਤੇ ਇਸ ਵਾਰ ਵੀ ਲੋਕਾਂ ਕੋਲੋਂ ਨਸ਼ਿਆਂ ਦੀ ਵਿਕਰੀ ਬੰਦ ਕਰਵਾਉਣ ਦੇ ਨਾਂਅ ’ਤੇ ਵੋਟ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਕਚਹਿਰੀ ਵਿਚ ਜਾ ਰਹੇ ਹਨ ਤੇ ਲੋਕ ਮੁੱਦਿਆਂ ਤੇ ਲੋਕਾਂ ਕੋਲੋ ਵੋਟਾਂ ਮੰਗਣਗੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਦੇ ਆਗੂਆਂ ਵਲੋਂ ਹਲਕਾ ਇੰਚਾਰਜ ਨਰੇਸ਼ ਮਹਾਜਨ ਨਾਲ ਅਹਿਮ ਮੁਲਾਕਾਤ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਵਿਚਾਰਾਂ ਅਗਲੀ ਖ਼ਬਰ ਬਾਬਾ ਮਹਿਮਾ ਸਾਹਿਬ ਗੁਰਦੁਆਰਾ ਮਹਿਮੇ ਚੱਕ ਤੋਂ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।