ਅਕਾਲੀ ਦਲ ਦੇ ਆਗੂਆਂ ਵਲੋਂ ਹਲਕਾ ਇੰਚਾਰਜ ਨਰੇਸ਼ ਮਹਾਜਨ ਨਾਲ ਅਹਿਮ ਮੁਲਾਕਾਤ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਵਿਚਾਰਾਂ
ਬਟਾਲਾ, 26 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਤੇ ਯੂਥ ਆਗੂਆਂ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਮਕਸਦ ਨਾਲ ਹਲਕਾ ਇੰਚਾਰਜ ਅਤੇ ਮੀਤ ਪ੍ਰਧਾਨ ਪੰਜਾਬ ਨਰੇਸ਼ ਮਹਾਜਨ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਜਨਰਲ ਕੌਂਸਲ ਦੇ ਮੈਂਬਰ ਕਰਨੈਲ ਸਿੰਘ ਸ਼ੇਰਪੁਰ ਅਤੇ ਯੂਥ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਤਰਲੋਚਨ ਸਿੰਘ ਸਤਕੋਹਾ ਨੇ ਨਰੇਸ਼ ਮਹਾਜਨ ਨਾਲ ਮੁਲਾਕਾਤ ਕਰ ਕੇ ਮੌਜੂਦਾ ਸਿਆਸੀ ਹਾਲਾਤਾਂ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ।
ਅਜੀਤ ਡੈਸਕ
27-11-2026