26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ

ਬਟਾਲਾ, 26 ਨਵੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕਰਦਿਆਂ ਸੰਵਿਧਾਨ ਵਿਚ ਦਰਜ ਨਿਆਂ, ਆਜ਼ਾਦੀ, ਸਮਾਨਤਾ ਤੇ ਭਾਈਚਾਰੇ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੰਕਲਪ ਲਿਆ।

ਅਜੀਤ ਡੈਸਕ 27-11-2026
ਬਟਾਲਾ, 26 ਨਵੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਵਿਖੇ ਭਾਰਤੀ ਸੰਵਿਧਾਨ ਦੀ ਮਹੱਤਤਾ, ਇਸ ਦੇ ਮੂਲ ਸਿਧਾਂਤਾਂ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਭਾਰਤੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕਰਦਿਆਂ ਸੰਵਿਧਾਨ ਵਿਚ ਦਰਜ ਨਿਆਂ, ਆਜ਼ਾਦੀ, ਸਮਾਨਤਾ ਤੇ ਭਾਈਚਾਰੇ ਦੇ ਆਦਰਸ਼ਾਂ ਨੂੰ ਅਪਣਾਉਣ ਦਾ ਸੰਕਲਪ ਲਿਆ। ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਭਾਰਤੀ ਸੰਵਿਧਾਨ ਸਾਡੇ ਦੇਸ਼ ਦੀ ਲੋਕਤੰਤਰੀ ਵਿਵਸਥਾ ਦਾ ਮੂਲ ਆਧਾਰ ਹੈ। ਇਹ ਸਾਨੂੰ ਨਾ ਕੇਵਲ ਆਪਣੇ ਅਧਿਕਾਰਾਂ ਪ੍ਰਤੀ ਸੁਚੇਤ ਕਰਦਾ ਹੈ, ਸਗੋਂ ਆਪਣੇ ਫ਼ਰਜ਼ਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੀ ਪਾਲਣਾ ਕਰਨ ਦੀ ਪ੍ਰੇਰਨਾ ਵੀ ਦਿੰਦਾ ਹੈ। ਇਸ ਮੌਕੇ ਡਾ. ਗੁਰਬੀਰ ਸਿੰਘ ਨੇ ਕਿਹਾ ਕਿ ਸੰਵਿਧਾਨ ਕਿਸੇ ਦੇਸ਼ ਦਾ ਮਹਿਜ਼ ਕਾਨੂੰਨੀ ਦਸਤਾਵੇਜ਼ ਨਹੀਂ ਹੁੰਦਾ, ਸਗੋਂ ਇਹ ਉਸ ਦੇਸ਼ ਦੀ ਸਮਾਜਿਕ ਚੇਤਨਾ, ਲੋਕਤੰਤਰੀ ਸੋਚ ਤੇ ਸਾਂਝੇ ਭਵਿੱਖ ਦਾ ਪ੍ਰਤੀਬਿੰਬ ਹੁੰਦਾ ਹੈ। ਪ੍ਰੋ. ਨਵਦੀਪ ਕੌਰ ਨੇ ਕਿਹਾ ਕਿ ਸੰਵਿਧਾਨ ਦਿਵਸ ਮਨਾਉਣ ਦਾ ਅਸਲ ਮਨੋਰਥ ਸੰਵਿਧਾਨਕ ਚੇਤਨਾ ਨੂੰ ਲੋਕਾਂ ਦੇ ਜੀਵਨ ਦਾ ਹਿੱਸਾ ਬਣਾਉਣਾ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਸਹਿਬਾਜਦੀਪ ਸਿੰਘ, ਪ੍ਰੋ. ਮਨਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੱਠਜੋੜ ਦੀ ਸਰਕਾਰ ਬਣਨ ’ਤੇ ਸੂਬਾ ਮੁੜ ਵੱਡੇ ਵਿਕਾਸ ਵੱਲ ਵਧੇਗਾ - ਬੈਂਸ/ਆਲੀਨੰਗਲ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਸ਼ਹੀਦਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।