ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਇਆ ਕਲਾ ਦਾ ਪ੍ਰਦਰਸ਼ਨ
ਧਾਰੀਵਾਲ, 26 ਨਵੰਬਰ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਗਲੋਬਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਹੋਏ ‘ਸ੍ਰਿਸ਼ਟੀ 2026’ ਪ੍ਰਤਿਭਾ ਮੁਕਾਬਲਿਆਂ ਵਿਚ ਭਾਗ ਲੈ ਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ। ਸਮਾਗਮ ਵਿਚ ਵੱਡੀ ਗਿਣਤੀ ’ਚ ਸੀ.
ਧਾਰੀਵਾਲ, 26 ਨਵੰਬਰ (ਸਵਰਨ ਸਿੰਘ)- ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਗਲੋਬਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਹੋਏ ‘ਸ੍ਰਿਸ਼ਟੀ 2026’ ਪ੍ਰਤਿਭਾ ਮੁਕਾਬਲਿਆਂ ਵਿਚ ਭਾਗ ਲੈ ਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ। ਸਮਾਗਮ ਵਿਚ ਵੱਡੀ ਗਿਣਤੀ ’ਚ ਸੀ.ਬੀ.ਐੱਸ.ਈ. ਤੇ ਆਈ.ਸੀ.ਐੱਸ.ਈ. ਨਾਲ ਸਬੰਧਤ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਕੁਇਜ਼, ਕੇਕ ਬੇਕਿੰਗ, ਗਰੁੱਪ ਡਾਂਸ, ਪੇਂਟਿੰਗ ਤੇ ਹਿੰਦੀ ਸੋਲੋ ਕਲਾਸੀਕਲ ਗਾਇਨ ਵਰਗੇ ਮੁਕਾਬਲਿਆਂ ’ਚ ਭਾਗ ਲਿਆ। ਇਸ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਅਭਿਸ਼ੇਕ ਨੇ ਹਿੰਦੀ ਕਲਾਸੀਕਲ ਸੋਲੋ ਗਾਇਨ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ। ਉਸ ਨੂੰ 2,000 ਰੁਪਏ ਨਕਦ ਇਨਾਮ, ਟਰਾਫੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ, ਧਾਰੀਵਾਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਖੇਤਰਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਨਾ ਸਕੂਲ ਲਈ ਮਾਣ ਵਾਲੀ ਗੱਲ ਹੈ।