27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ 10 ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰ ’ਤੇ ਹੋਈ ਚੋਣ

ਗੁਰਦਾਸਪੁਰ, 26 ਨਵੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ 10 ਵਿਦਿਆਰਥੀਆਂ ਦੀ ਅੰਤਰ ਜ਼ਿਲ੍ਹਾ ਪੱਧਰ ਲਈ ਚੋਣ ਹੋਈ ਹੈ ਜੋ ਸਕੂਲ ਲਈ ਮਾਣ ਵਾਲੀ ਗੱਲ ਹੈ।

ਅਜੀਤ ਡੈਸਕ 27-11-2026
ਗੁਰਦਾਸਪੁਰ, 26 ਨਵੰਬਰ (ਚੱਕਰਾਜਾ)-ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ 10 ਵਿਦਿਆਰਥੀਆਂ ਦੀ ਅੰਤਰ ਜ਼ਿਲ੍ਹਾ ਪੱਧਰ ਲਈ ਚੋਣ ਹੋਈ ਹੈ ਜੋ ਸਕੂਲ ਲਈ ਮਾਣ ਵਾਲੀ ਗੱਲ ਹੈ। ਇਹ ਵਿਦਿਆਰਥੀ ਹੁਣ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਸਟੇਟ ਪੱਧਰੀ ਨੈਟਬਾਲ ਮੁਕਾਬਲਿਆਂ ਵਿਚ 29 ਦਸੰਬਰ ਨੂੰ ਭਾਗ ਲੈਣ ਜਾ ਰਹੇ ਹਨ। ਗੁਰਦਾਸਪੁਰ ਵਿਖੇ ਹੋਏ ਮੁਕਾਬਲੇ ਵਿਚ ਆਪਣੀ ਕਾਬਲੀਅਤ ਸਾਬਤ ਕਰਨ ਤੋਂ ਬਾਅਦ ਇਹ ਖਿਡਾਰੀ ਮੁਕਤਸਰ ਵਿਖੇ ਖੇਡ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਤਿਆਰ ਹਨ। ਸਕੂਲ ਦੇ ਸੱਤਵੀਂ ਜਮਾਤ ਦੇ ਰਾਜਵੀਰ ਦੀ ਟੀਮ ਦੇ ਕਪਤਾਨ ਵਜੋਂ ਚੋਣ ਹੋਈ ਹੈ। ਸਕੂਲ ਚੇਅਰਮੈਨ ਸਰਵਨ ਸਿੰਘ ਛੀਨਾ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਹ ਸਮੁੱਚਾ ਪ੍ਰੋਗਰਾਮ ਸਕੂਲ ਦੇ ਡੀ.ਪੀ ਅਧਿਆਪਕਾ ਸਾਵਲੀ ਮੈਡਮ ਦੀ ਰਹਿਨੁਮਾਈ ਹੇਠ ਕੀਤਾ ਗਿਆ। ਇਨਾਂ ਬੱਚਿਆਂ ਨੂੰ ਖੇਡ ਵਿਭਾਗ ਵਲੋਂ ਕਿੱਟ ਵੀ ਪ੍ਰਧਾਨ ਕੀਤੀ ਗਈ।
ਪਿਛਲੀ ਖ਼ਬਰ ਅੰਮ੍ਰਿਤਪਾਲ ਸਿੰਘ ਭਿੰਡਰ ਸ਼੍ਰੋਮਣੀ ਅਕਾਲੀ ਦਲ(ਬਾਦਲ) ਦੇ ਹਲਕਾ ਡੇਰਾ ਬਾਬਾ ਨਾਨਕ ਤੋਂ ਆਈ.ਟੀ. ਵਿੰਗ ਇੰਚਾਰਜ ਨਿਯੁਕਤ ਅਗਲੀ ਖ਼ਬਰ ਜਥੇਦਾਰ ਗੋਰਾ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਣਨ ’ਤੇ ਬਟਾਲਾ ਦੀਆਂ ਸਿੱਖ ਜਥੇਬੰਦੀਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।