28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਖਾਲਸਾ ਸਕੂਲ ਵਿਖੇ ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਦੰਦਾਂ ਦਾ ਮੁਫ਼ਤ ਕੈਂਪ

ਧਾਰੀਵਾਲ, 27 ਨਵੰਬਰ (ਸਵਰਨ ਸਿੰਘ)- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਵਿਖੇ ਪ੍ਰਿੰਸੀਪਲ ਡਾ. ਗਗਨਜੀਤ ਕੌਰ ਦੀ ਰਹਿਨੁਮਾਈ ਹੇਠ ਦੰਦਾਂ ਦੀ ਦੇਖਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।

ਅਜੀਤ ਡੈਸਕ 28-11-2026
ਧਾਰੀਵਾਲ, 27 ਨਵੰਬਰ (ਸਵਰਨ ਸਿੰਘ)- ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਹਿ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਧਾਰੀਵਾਲ ਵਿਖੇ ਪ੍ਰਿੰਸੀਪਲ ਡਾ. ਗਗਨਜੀਤ ਕੌਰ ਦੀ ਰਹਿਨੁਮਾਈ ਹੇਠ ਦੰਦਾਂ ਦੀ ਦੇਖਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਇੰਡੀਅਨ ਡੈਂਟਲ ਐਸੋਸੀਏਸ਼ਨ ਵਲੋਂ ਦੰਦਾਂ ਦੇ ਮਾਹਿਰ ਡਾਕਟਰ ਰਾਜੇਸ਼ ਭਗਤ, ਡਾ. ਰੋਹਿਤ ਪੀਟਰ ਤੇ ਡਾ. ਨਵਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੰਦਾਂ ਦੀ ਸਹੀ ਦੇਖਭਾਲ, ਮੂੰਹ ਦੀ ਸਫ਼ਾਈ ਤੇ ਦੰ ਦਾਂ ਨੂੰ ਤੰਦਰੁਸਤ ਰੱਖਣ ਸਬੰਧੀ ਅਹਿਮ ਜਾਣਕਾਰੀ ਦਿੱਤੀ। ਇਸ ਮੌਕੇ ਡਾਕਟਰਾਂ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਦੰਦਾਂ ਦੀ ਮੁਫ਼ਤ ਜਾਂਚ ਵੀ ਕੀਤੀ ਗਈ ਤੇ ਉਨ੍ਹਾਂ ਨੂੰ ਮੁਫ਼ਤ ਟੂਥਬਰਸ਼ ਅਤੇ ਟੂਥਪੇਸਟ ਵੰਡੇ ਗਏ। ਪ੍ਰਿੰਸੀਪਲ ਡਾ. ਗਗਨਜੀਤ ਕੌਰ ਨੇ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਲੋਕ ਯੂਵਾ ਸ਼ਕਤੀ ਪਾਰਟੀ ਨੇ ਦਿੱਤਾ ਐਸ.ਡੀ.ਐਮ. ਨੂੰ ਮੰਗ ਪੱਤਰ ਅਗਲੀ ਖ਼ਬਰ ਗਠਜੋੜ ਹੋਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਕਲਾਨੌਰ ਦਫ਼ਤਰ ’ਚ ਅਕਾਲੀ-ਭਾਜਪਾ ਵਰਕਰਾਂ ਨੇ ਖ਼ੁਸ਼ੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।