ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਵਿਖੇ ‘ਸੰਸਕਾਰ ਅਤੇ ਸੰਸਕ੍ਰਿਤੀ’ ਵਿਸ਼ੇ ਤਹਿਤ ਸਾਲਾਨਾ ਸਮਾਗਮ
ਅਲੀਵਾਲ, 27 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)-ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਵਿਖੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ, ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਅਤੇ ਸਮੂਹ ਪ੍ਰਬੰਧਕਾਂ ਦੀ ਯੋਗ ਅਗਵਾਈ ਹੇਠ ਅਧਿਆਪਕਾਂ ਦੇ ਸਹਿਯੋਗ ਨਾਲ ‘ਸੰਸਕਾਰ ਅਤੇ ਸੰਸਕ੍ਰਿਤੀ’ ਵਿਸ਼ੇ ’ਤੇ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਬਨ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਮ
ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਦੀ ਸਮੂਹ ਪ੍ਰਬੰਧਕ ਕਮੇਟੀ ਹਲਕਾ ਇੰਚਾਰਜ ਜੋਬਨ ਰੰਧਾਵਾ ਨੂੰ ਸਨਮਾਨਿਤ ਕਰਦੀ ਹੋਈ। ਤਸਵੀਰ : ਸੁੱਚਾ ਸਿੰਘ ਬੁੱਲੋਵਾਲ
28-11-2026
ਅਲੀਵਾਲ, 27 ਨਵੰਬਰ (ਸੁੱਚਾ ਸਿੰਘ ਬੁੱਲੋਵਾਲ)-ਮੈਰੀਗੋਲਡ ਪਬਲਿਕ ਸਕੂਲ ਅਲੀਵਾਲ ਵਿਖੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ, ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਅਤੇ ਸਮੂਹ ਪ੍ਰਬੰਧਕਾਂ ਦੀ ਯੋਗ ਅਗਵਾਈ ਹੇਠ ਅਧਿਆਪਕਾਂ ਦੇ ਸਹਿਯੋਗ ਨਾਲ ‘ਸੰਸਕਾਰ ਅਤੇ ਸੰਸਕ੍ਰਿਤੀ’ ਵਿਸ਼ੇ ’ਤੇ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਬਨ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤੀ ਸੱਭਿਆਚਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਦੇਸ਼ ਭਗਤੀ ਦਾ ਸੰਦੇਸ਼ ਦਿੱਤਾ। ਡਾਇਰੈਕਟਰ ਗੁਰਵਿੰਦਰ ਸਿੰਘ ਪੰਨੂ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ‘ਸੱਚ ਬੋਲਣ ਵਾਲੀ ਕੁਰਸੀ’, ਅਨੁਸ਼ਾਸਨ, ਕਵਿਤਾਵਾਂ ਅਤੇ ਗੀਤਾਂ ਰਾਹੀਂ ਸਮਾਜ ਨੂੰ ਚੰਗੀਆਂ ਸਿੱਖਿਆਵਾਂ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਪੰਜਾਬ ਦੇ ਪੁਰਾਤਨ ਸੱਭਿਆਚਾਰ ਨੂੰ ਦਰਸਾਉਂਦੇ ‘ਬੂਹੇ-ਬਾਰੀਆਂ’ ਵਰਗੇ ਗੀਤਾਂ, ਸੰਮੀ ਨਾਚ ਅਤੇ ਪੰਜਾਬੀ ਪਹਿਰਾਵੇ ਨਾਲ ਸਬੰਧਿਤ ਸੱਭਿਆਚਾਰਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਮਾਂ-ਬਾਪ ਦੀ ਭੂਮਿਕਾ ਅਤੇ ਪਰਿਵਾਰਕ ਰਿਸ਼ਤਿਆਂ ਦੀ ਮਹੱਤਤਾ ਨੂੰ ਨਾਟਕੀ ਨਾਚ ਰਾਹੀਂ ਬਾਖੂਬੀ ਪੇਸ਼ ਕੀਤਾ। ਇਸੇ ਤਰ੍ਹਾਂ ਗੱਤਕੇ ਦੀ ਪੇਸ਼ਕਾਰੀ ਨੇ ਪੰਜਾਬ ਦੀ ਬਹਾਦਰੀ ਅਤੇ ਵਿਰਾਸਤ ਦੀ ਝਲਕ ਦਿਖਾਈ। ਝਾਂਸੀ ਦੀ ਰਾਣੀ ਨਾਲ ਸਬੰਧਿਤ ਗੀਤ ਰਾਹੀਂ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਭਾਵਨਾ ਨੂੰ ਉਜਾਗਰ ਕੀਤਾ ਅਤੇ ਭਾਰਤ ਦੀ ਵਿਸ਼ਵ ਪੱਧਰ ’ਤੇ ਦੇਣ ਨੂੰ ਵੀ ਪੇਸ਼ ਕੀਤਾ। ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਬੱਚਿਆਂ ਵਲੋਂ ਮੋਬਾਈਲ ਫੋਨਾਂ ਦੀ ਵਧ ਰਹੀ ਵਰਤੋਂ ’ਤੇ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿਰਫ਼ ਚੰਗੀ ਸਿੱਖਿਆ ਹੀ ਨਹੀਂ, ਸਗੋਂ ਚੰਗੇ ਸੰਸਕਾਰ ਦੇਣਾ ਵੀ ਬਹੁਤ ਜ਼ਰੂਰੀ ਹੈ। ਮਾਪਿਆਂ ਨੂੰ ਬੱਚਿਆਂ ਦੇ ਸਹੀ ਪਾਲਣ-ਪੋਸ਼ਣ ਦੇ ਨਾਲ-ਨਾਲ ਉਨ੍ਹਾਂ ਲਈ ਸਮਾਂ ਕੱਢਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀਆਂ ਰੁਚੀਆਂ ਨੂੰ ਸਮਝ ਸਕਣ ਤੇ ਬੱਚੇ ਚੰਗੇ ਇਨਸਾਨ ਬਣ ਸਕਣ। ਇਸ ਉਪਰੰਤ ਮੁੱਖ ਮਹਿਮਾਨ ਜੋਬਨ ਰੰਧਾਵਾ ਨੇ ਸਕੂਲ ਦੀਆਂ ਪ੍ਰਾਪਤੀਆਂ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਮੈਰੀਗੋਲਡ ਪਬਲਿਕ ਸਕੂਲ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਅਧਿਆਪਕਾਂ ਦੀ ਬਹੁਤ ਅਹਿਮ ਭੂਮਿਕਾ ਹੁੰਦੀ ਹੈ। ਇਸ ਮੌਕੇ ਗੁਰਵਿੰਦਰ ਸਿੰਘ ਪੰਨੂੰ ਮੀਡੀਆ ਸੈਕਟਰੀ ਜਿਲ੍ਹਾ ਗੁਰਦਾਸਪੁਰ, ਸਚਿਨ ਛਿੱਛਰੇਵਾਲ, ਕੈਪਟਨ ਗੁਰਮੀਤ ਸਿੰਘ, ਚਰਨਜੀਤ ਝੰਜੀਆਂ ਕਲਾਂ, ਜਤਿੰਦਰ ਦਮੋਦਰ, ਰਾਣਾ ਸੁੰਡਲ, ਸਰਬਜੀਤ ਘਣੀਏ ਕੇ ਬਾਂਗਰ, ਲਵ ਸੁੰਡਲ, ਜਤਿੰਦਰ ਅਵਾਣ, ਸਰਵਣ ਤਲਵੰਡੀ, ਰਜਿੰਦਰ ਜੰਗਲਾ, ਸੁਖਰਾਜ ਸਿੰਘ, ਲਵਪ੍ਰੀਤ ਸਿੰਘ, ਤਰਸੇਮ ਸਿੰਘ, ਰਾਜਬੀਰ ਬੱਦੋਵਾਲ, ਕੈਪਟਨ ਸੁੰਡਲ, ਲਖਵਿੰਦਰ ਬੱਦੋਵਾਲ, ਜਗਰੂਪ ਕਲਾਰ, ਕੁਲਬੀਰ ਅਲੀਵਾਲ, ਸ਼ਿੰਗਾਰਾ ਸਿੰਘ, ਬਲਦੇਵ ਬਾਜਪੁਰ, ਸੁਰਜਨ ਸਿੰਘ, ਮਨਜਿੰਦਰ ਬੱਲਪੁਰੀਆਂ, ਜਸਪਾਲ ਲੰਗਰਵਾਲ, ਮੰਗਲ ਸਿੰਘ ਅਲੀਵਾਲ, ਪ੍ਰਦੀਪ ਸਿੰਘ ਪਕੀਵਾਂ ਪੱਤੀ, ਜਰਨੈਲ ਸਿੰਘ ਲਾਡੀ, ਸਾਬਕਾ ਸਰਪੰਚ ਸੁਦੇਸ਼ ਕੁਮਾਰ, ਹਰਿੰਦਰ ਸਿੰਘ ਪੰਨੂ ਕੋਟਲਾ ਬਾਮਾ, ਰਣਬੀਰ ਸਿੰਘ (ਰਾਣਾ) ਪੰਨੂ ਕਾਲਾ ਅਫ਼ਗਾਨਾ ਸਰਕਲ ਪ੍ਰਧਾਨ ਬੀਜੇਪੀ, ਸਰਪੰਚ ਸ਼ਮਸ਼ੇਰ ਸਿੰਘ ਨਾਸਰਕੇ ਜਾਇੰਟ ਸੈਕਟਰੀ ਪੰਜਾਬ, ਲਖਵਿੰਦਰ ਸਿੰਘ, ਨਿਸ਼ਾਨ ਸਿੰਘ, ਸਾਬਕਾ ਸਰਪੰਚ ਬੂਟਾ ਸਿੰਘ, ਬਲਜੀਤ ਸਿੰਘ ਪਾਰੋਵਾਲ, ਬਲਦੇਵ ਸਿੰਘ ਕੁਲਾਰ, ਨਵਦੀਪ ਸਿੰਘ ਬਿਸਨੀਵਾਲ, ਬਲਦੇਵ ਸਿੰਘ ਕਾਸ਼ਤੀਵਾਲ, ਅਮਰਜੀਤ ਸਿੰਘ ਰਿਆਲੀ, ਬਾਬਾ ਗੁਰਮੇਜ ਸਿੰਘ ਦਾਬਾਂਵਾਲ, ਕਸ਼ਮੀਰ ਸਿੰਘ ਰਾਏਪੁਰ, ਹਰਭਜਨ ਸਿੰਘ ਸੈਦਪੁਰ, ਬੁੱਧ ਸਿੰਘ ਸ਼ੰਕਰਪੁਰਾ, ਕੁਲਦੀਪ ਸਿੰਘ ਕੋਟਮਜਲਸ, ਜੁਝਾਰ ਸਿੰਘ ਢਡਿਆਲਾ, ਸੁਖਦੇਵ ਸਿੰਘ ਬਾਬੂ ਨਵਾਂ ਪਿੰਡ, ਡਾ. ਪਰਮਬੀਰ ਸਿੰਘ ਪੰਨੂ, ਪਰਮਪਾਲ ਸਿੰਘ ਪੰਨੂ, ਗੁਰਬਿੰਦਰ ਸਿੰਘ ਕਾਦੀਆਂ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।