28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਐੱਸ.ਐੱਸ. ਬਾਜਵਾ ਸਕੂਲ ਕਾਦੀਆਂ ਵਿਚ ਗੂੰਜਿਆ ਸੰਵਿਧਾਨ ਦਾ ਨਾਅਰਾ

ਬਟਾਲਾ, 27 ਨਵੰਬਰ (ਸਤਿੰਦਰ ਸਿੰਘ)- ਐੱਸ. ਐੱਸ.

ਅਜੀਤ ਡੈਸਕ 28-11-2026
ਬਟਾਲਾ, 27 ਨਵੰਬਰ (ਸਤਿੰਦਰ ਸਿੰਘ)- ਐੱਸ.ਐੱਸ. ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਖੇ ਸੰਵਿਧਾਨ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਵਧ ਚੜ੍ਹ ਕੇ ਹਿੱਸਾ ਲਿਆ ਤੇ ਭਾਰਤੀ ਸੰਵਿਧਾਨ ਦੇ ਮਹੱਤਵ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਸੰਵਿਧਾਨ ਦਿਵਸ ਦੇ ਮਹੱਤਵ ’ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਕਵਿਤਾਵਾਂ ਦਾ ਪਾਠ ਕੀਤਾ। ਸਾਰਿਆਂ ਨੇ ਸੰਵਿਧਾਨ ਵਿਚ ਦਰਜ ਕਦਰਾਂ-ਕੀਮਤਾਂ, ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਕਾਇਮ ਰੱਖਣ ਤੇ ਆਪਣੇ ਨਾਗਰਿਕ ਕਰਤੱਵਾਂ ਨੂੰ ਇਮਾਨਦਾਰੀ ਨਾਲ ਨਿਭਾਉਣ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਦੇ ਡਾਇਰੈਕਟਰ ਐੱਮ.ਐੱਲ. ਸ਼ਰਮਾ (ਨੈਸ਼ਨਲ ਐਵਾਰਡੀ), ਪ੍ਰਿੰਸੀਪਲ ਅਮਿਤ ਸਿੰਘ ਨੋਗਾ, ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਤੇ ਚੇਅਰਮੈਨ ਡਾ. ਰਾਜੇਸ਼ ਸ਼ਰਮਾ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਤੇ ਰਚਨਾਤਮਕ ਯਤਨਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਨੇ ਸੰਵਿਧਾਨ ਦਿਵਸ ਮਨਾਇਆ ਅਗਲੀ ਖ਼ਬਰ ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ ’ਚ ਮਨਾਇਆ ਪ੍ਰਕਾਸ਼ ਪੁਰਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।