28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਆਗੂਆਂ ਨੇ ਦੋਵੇਂ ਪਾਰਟੀਆਂ ਦੇ ਗੱਠਜੋੜ ’ਤੇ ਜਤਾਈ ਖੁਸ਼ੀ

ਦੀਨਾਨਗਰ, 27 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਸ਼੍ਰੋਮਣੀ ਅਕਾਲੀ ਦਲ ਆਗੂਆਂ ਦੀ ਮੀਟਿੰਗ ਸਰਕਲ ਕਲੀਜਪੁਰ ਦੇ ਪ੍ਰਧਾਨ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਭਾਜਪਾ ਦੇ ਆਗੂ ਵੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੋਏ ਗੱਠਜੋੜ ’ਤੇ ਖੁਸ਼ੀ ਪ੍ਰਗਟ ਕੀਤੀ ਗਈ।

ਅਜੀਤ ਡੈਸਕ 28-11-2026
ਦੀਨਾਨਗਰ, 27 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਸ਼੍ਰੋਮਣੀ ਅਕਾਲੀ ਦਲ ਆਗੂਆਂ ਦੀ ਮੀਟਿੰਗ ਸਰਕਲ ਕਲੀਜਪੁਰ ਦੇ ਪ੍ਰਧਾਨ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਭਾਜਪਾ ਦੇ ਆਗੂ ਵੀ ਸ਼ਾਮਿਲ ਹੋਏ। ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਹੋਏ ਗੱਠਜੋੜ ’ਤੇ ਖੁਸ਼ੀ ਪ੍ਰਗਟ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਇਸ ਗੱਠਜੋੜ ਨਾਲ ਸੂਬੇ ਵਿਚ ਅਕਾਲੀ ਭਾਜਪਾ ਸਰਕਾਰ ਦਾ ਸੱਤਾ ਵਿਚ ਆਉਣਾ ਯਕੀਨੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਾ ਕਾਫੀ ਪੁਰਾਣਾ ਰਿਸ਼ਤਾ ਰਿਹਾ ਹੈ ਤੇ ਇਨ੍ਹਾਂ ਦੋਵੇਂ ਪਾਰਟੀਆਂ ਦੇ ਇਕਜੁੱਟ ਹੋਣ ਨਾਲ ਸੂਬੇ ਦੇ ਲੋਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦੋਵੇਂ ਪਾਰਟੀਆਂ ਦੇ ਵਰਕਰ ਇਕਜੁੱਟ ਹੋ ਕੇ ਚੋਣ ਪ੍ਰਚਾਰ ਕਰਨਗੇ। ਇਸ ਮੌਕੇ ਭਾਜਪਾ ਦੇ ਚੌਂਤਾ ਮੰਡਲ ਦੇ ਪ੍ਰਧਾਨ ਪ੍ਰਸ਼ੋਤਮ ਸਿੰਘ, ਜਗਦੇਵ ਸਿੰਘ ਕੱਤੋਵਾਲ, ਸੁਰਿੰਦਰ ਕੁਮਾਰ, ਸ਼ਿਵ ਕੁਮਾਰ, ਕਰਨੈਲ ਸਿੰਘ, ਸੁਖਮਨ ਸਿੰਘ ਤੇ ਜੈਲ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਪ੍ਰਕਾਸ਼ ਪੁਰਬ ਮੌਕੇ ਸਤਿਸੰਗ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੀ ਪੰਜਾਬ ਦੀ ਤਰੱਕੀ ਤੇ ਵਿਕਾਸ ਦੀ ਨਵੀਂ ਇਬਾਰਤ ਲਿਖੇਗਾ : ਪਰਮਜੀਤ ਸਿੰਘ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।