28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਗੁਰਦੁਆਰਾ ਬੁਰਜ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਧਾਰੀਵਾਲ, 27 ਨਵੰਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)- ਇਤਿਹਾਸਿਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਰਸੋਂ ਰੋਜ਼ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗਿਆਨੀ ਜਸਵਿੰਦਰ ਸਿੰਘ ਕਲੇਰ ਵਲੋਂ ਅਰਦਾਸ ਉਪਰੰਤ ਬਾਬਾ ਗੁਰਦੇਵ ਸਿੰਘ ਕਲਿਆਣਪੁਰ ਵਲੋਂ ਹੁਕਮਨਾਮਾ ਲਿਆ ਗਿਆ।

ਅਜੀਤ ਡੈਸਕ 28-11-2026
ਧਾਰੀਵਾਲ, 27 ਨਵੰਬਰ (ਲਖਬੀਰ ਸਿੰਘ ਖੁੰਡਾ, ਸਵਰਨ ਸਿੰਘ)- ਇਤਿਹਾਸਿਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਰਸੋਂ ਰੋਜ਼ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗਿਆਨੀ ਜਸਵਿੰਦਰ ਸਿੰਘ ਕਲੇਰ ਵਲੋਂ ਅਰਦਾਸ ਉਪਰੰਤ ਬਾਬਾ ਗੁਰਦੇਵ ਸਿੰਘ ਕਲਿਆਣਪੁਰ ਵਲੋਂ ਹੁਕਮਨਾਮਾ ਲਿਆ ਗਿਆ। ਇਸ ਤੋਂ ਬਾਅਦ ਗਿਆਨੀ ਜਸਵਿੰਦਰ ਸਿੰਘ ਕਲੇਰ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਤੋਂ ਜਾਣੂ ਕਰਵਾ ਕੇ ਗੁਰੂ ਚਰਨਾਂ ਨਾਲ ਜੋੜਿਆ, ਉਪਰੰਤ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਤੋਂ ਦੇ ਹਜੂਰੀ ਰਾਗੀ ਭਾਈ ਗੁਰਮੀਤ ਸਿੰਘ, ਭਾਈ ਸੁਲੱਖਣ ਸਿੰਘ ਵਲੋਂ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੈਨੇਜਰ ਸਤਨਾਮ ਸਿੰਘ ਗੋਸਲ, ਗਿਆਨੀ ਜਸਵਿੰਦਰ ਸਿੰਘ ਕਲੇਰ, ਹੈੱਡ ਗ੍ਰੰਥੀ ਬਾਬਾ ਗੁਰਦੇਵ ਸਿੰਘ ਕਲਿਆਣਪੁਰ, ਮੈਨੇਜਰ ਸੁਰਜੀਤ ਸਿੰਘ ਚਾਹਲ, ਡਾਕਟਰ ਰਣਜੀਤ ਸਿੰਘ ਬੇਦੀ ਕਲੋਨੀ, ਤਜਿੰਦਰ ਸਿੰਘ ਰਿੰਕੂ, ਸਵਰਨਜੀਤ ਸਿੰਘ ਕਲੇਰ, ਹਰਮਨਦੀਪ ਸਿੰਘ ਜੌਹਲ, ਬਲਜੀਤ ਸਿੰਘ ਸੋਹਲ, ਸੰਦੀਪ ਸਿੰਘ ਜਫਰਵਾਲ, ਗੁਰਦਿਆਲ ਸਿੰਘ, ਹਰਜੋਤ ਸਿੰਘ, ਨਿਰਮਲਜੀਤ ਸਿੰਘ, ਮਨਜੀਤ ਸਿੰਘ ਬੁੱਟਰ, ਸਹਿਜਪ੍ਰੀਤ ਸਿੰਘ ਸੋਹਲ, ਅੰਤਰਪ੍ਰੀਤ ਸਿੰਘ, ਸਰਗੁਨਜੀਤ ਕੌਰ, ਗੁਰਜੀਤ ਕੌਰ, ਹਰਜੋਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ - ਵਟਾਂਦਰਾ ਕੀਤਾ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਕੋਟਲੀ ਸੱਕਿਆਂ ਵਾਲੀ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।