28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਰਮਚਾਰੀ ਭਵਿੱਖ ਨਿਧੀ ਸੰਗਠਨ ਨੇ ‘ਨਿਧੀ ਆਪ ਕੇ ਨਿਕਟ 2.0’ ਅਧੀਨ ਪ੍ਰੋਗਰਾਮ ਕਰਵਾਏ

ਅੰਮ੍ਰਿਤਸਰ, 27 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਅੰਮ੍ਰਿਤਸਰ ਖੇਤਰੀ ਭਵਿੱਖ ਨਿਧੀ ਕਮਿਸ਼ਨਰ ਲੋਕੇਂਦਰ ਸਿੰਘ ਦੀ ਅਗਵਾਈ ਹੇਠ ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ.

ਖੇਤਰੀ ਭਵਿੱਖ ਨਿਧੀ ਕਮਿਸ਼ਨਰ ਲੋਕੇਂਦਰ ਸਿੰਘ। ਤਸਵੀਰ : ਹਰਜੀਤ ਸਿੰਘ 28-11-2026
ਅੰਮ੍ਰਿਤਸਰ, 27 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)- ਅੰਮ੍ਰਿਤਸਰ ਖੇਤਰੀ ਭਵਿੱਖ ਨਿਧੀ ਕਮਿਸ਼ਨਰ ਲੋਕੇਂਦਰ ਸਿੰਘ ਦੀ ਅਗਵਾਈ ਹੇਠ ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਵਲੋਂ ਨਿਧੀ ਆਪ ਕੇ ਨਿਕਟ 2.0 ਪਹਿਲਕਦਮੀ ਅਧੀਨ ਮੈਸਰਜ਼ ਹੋਟਲ ਹਯਾਤ ਜੀ. ਟੀ. ਰੋਡ, ਅੰਮ੍ਰਿਤਸਰ, ਮੈਸਰਜ਼ ਬ੍ਰਿਟਿਸ਼ ਐਜੂਕੇਸ਼ਨ ਸੁਸਾਇਟੀ ਖੇਮਕਰਨ ਰੋਡ ਪੱਟੀ ਜ਼ਿਲ੍ਹਾ ਤਰਨ ਤਾਰਨ, ਡੀਲਕਸ ਸਪੋਰਟਸ ਕੰਪਨੀ ਤਿੱਬੜ ਬਾਜ਼ਾਰ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਅਤੇ ਮੈਸਰਜ਼ ਰਹੇਵਾ ਇੰਟਰਨੈਸ਼ਨਲ ਸਕੂਲ ਮਿਸ਼ਨ ਰੋਡ ਪਠਾਨਕੋਟ ਵਿਖੇ ਪ੍ਰੋਗਰਾਮ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਨੋਡਲ ਅਫ਼ਸਰਾਂ ਨੇ ਮਾਲਕਾਂ ਤੇ ਕਰਮਚਾਰੀਆਂ ਨਾਲ ਸੰਬੰਧਿਤ ਮੁੱਦਿਆਂ ’ਤੇ ਚਰਚਾ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ। ਕੈਂਪ ’ਚ ਦੱਸਿਆ ਗਿਆ ਕਿ ਸਰਕਾਰ ਨੇ ਈ. ਪੀ. ਐੱਫ. ਓ. ਅਧੀਨ ਤਨਖ਼ਾਹ ਸੀਮਾ 15,000 ਰੁਪਏ ਤੋਂ ਵਧਾ ਕੇ 25,000 ਰੁਪਏ ਪ੍ਰਤੀ ਮਹੀਨਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਪਹਿਲਕਦਮੀ ਨਾਲ 5.1 ਮਿਲੀਅਨ ਤੋਂ ਵੱਧ ਵਾਧੂ ਕਰਮਚਾਰੀ ਈ. ਪੀ. ਐੱਫ. ਓ. ਦੇ ਦਾਇਰੇ ’ਚ ਆਉਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਦੇਸ਼ ਦੇ ਸੰਗਠਿਤ ਖੇਤਰ ਦੇ ਕਰਮਚਾਰੀਆਂ ਨੂੰ ਮਜ਼ਬੂਤ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਨਵੀਆਂ, ਏਕੀਕ੍ਰਿਤ ਈ. ਪੀ. ਐੱਫ. ਤੇ ਈ. ਪੀ. ਐੱਸ. ਸਕੀਮਾਂ ਸ਼ੁਰੂ ਕੀਤੀਆਂ ਹਨ। ਇਸ ਨਵੀਂ ਪ੍ਰਣਾਲੀ ਦਾ ਉਦੇਸ਼ ਡਿਜੀਟਲ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣਾ, ਪ੍ਰਾਵੀਡੈਂਟ ਫੰਡ ਕਢਵਾਉਣ ਅਤੇ ਦਾਅਵਿਆਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਤੇ ਸੰਕਟ ਦੇ ਸਮੇਂ ਕਰਮਚਾਰੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਾਰਦਰਸ਼ੀ ਅਤੇ ਤੁਰੰਤ ਵਿੱਤੀ ਸਹਾਇਤਾ ਯਕੀਨੀ ਬਣਾਉਣਾ ਹੈ। ਕੈਂਪ ਦੌਰਾਨ, ਵਿਜੀਲੈਂਸ ਜਾਗਰੂਕਤਾ ਹਫ਼ਤੇ ਨਾਲ ਸੰਬੰਧਿਤ ਪਹਿਲਕਦਮੀਆਂ ਬਾਰੇ ਵੀ ਜਾਗਰੂਕਤਾ ਪੈਦਾ ਕੀਤੀ ਗਈ। ਕੈਂਪ ਦੌਰਾਨ ਮਾਲਕਾਂ ਨੂੰ ਵਿਸ਼ਵਾਸ -2026 ਸਕੀਮ ਤੇ ਈ. ਸੀ. ਆਰ. ਦੇ ਸੋਧੇ ਹੋਏ ਸੰਸਕਰਣ ਬਾਰੇ ਵੀ ਵਿਸਤ੍ਰਿਤ ਜਾਣਕਾਰੀ ਪ੍ਰਦਾਨ ਕੀਤੀ ਗਈ। ਉਨ੍ਹਾਂ ਸਲਾਹ ਦਿੱਤੀ ਕਿ ਉਹ ਕਿਸੇ ਵੀ ਜਾਣਕਾਰੀ ਲਈ ਸਿਰਫ਼ ਈ. ਪੀ. ਐੱਫ. ਓ. ਦੀ ਅਧਿਕਾਰਤ ਵੈੱਬਸਾਈਟ ਜਾਂ ਉਮੰਗ ਐਪ ਦੀ ਵਰਤੋਂ ਕਰਨ ਅਤੇ ਆਪਣੀ ਨਿੱਜੀ ਜਾਣਕਾਰੀ ਅਣਜਾਣ ਵਿਅਕਤੀਆਂ ਨਾਲ ਸਾਂਝੀ ਨਾ ਕਰਨ। ਈ. ਪੀ. ਐੱਫ. ਓ. ਨੇ ਆਪਣੇ ਮੈਂਬਰਾਂ ਲਈ ਪੀ. ਐੱਫ. ਖਾਤਾ ਟਰਾਂਸਫਰ ਪ੍ਰਕਿਰਿਆ ਨੂੰ ਵੀ ਸਰਲ ਬਣਾਇਆ ਹੈ। ਬੈਂਕ ਖਾਤੇ ਦੀ ਸੀਡਿੰਗ (ਲਿੰਕਿੰਗ) ਲਈ ਹੁਣ ਮਾਲਕ ਦੀ ਪ੍ਰਵਾਨਗੀ ਦੀ ਲੋੜ ਨਹੀਂ ਹੋਵੇਗੀ। ਮੈਂਬਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੇ ਮਾਲਕ ਨਾਲ ਬਕਾਇਆ ਬੈਂਕ ਕੇ. ਵਾਈ. ਸੀ. ਬੇਨਤੀਆਂ ਨੂੰ ਕਲੀਅਰ ਕਰਨ ਅਤੇ ਉਨ੍ਹਾਂ ਨੂੰ ਆਟੋ-ਵੈਰੀਫਿਕੇਸ਼ਨ ਲਈ ਦੁਬਾਰਾ ਜਮ੍ਹਾਂ ਕਰਾਉਣ। ਜਿਨ੍ਹਾਂ ਪੈਨਸ਼ਨਰਾਂ ਨੇ ਅਜੇ ਤੱਕ ਆਪਣਾ ਜੀਵਨ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਇਆ ਹੈ, ਉਹ ਘਰ ਤੋਂ ਜੀਵਨ ਪ੍ਰਮਾਣ ਐਪ ਰਾਹੀਂ ਔਨਲਾਈਨ ਜਾਂ ਆਪਣੇ ਨਜ਼ਦੀਕੀ ਸੁਵਿਧਾ ਕੇਂਦਰ (ਡਾਕਘਰ, ਬੈਂਕ, ਜਾਂ ਪੀ. ਐੱਫ. ਦਫ਼ਤਰ) ਜਾ ਕੇ ਜਮ੍ਹਾਂ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਸਰਪੰਚ ਜੋਗਾ ਸਿੰਘ ਦਾਲਮ ਤੇ ਉਪ ਚੇਅਰਮੈਨ ਮਹਿੰਦਰ ਸਿੰਘ ਵਲੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਹੱਕ ’ਚ ਮੀਟਿਗਾਂ ਅਗਲੀ ਖ਼ਬਰ 12-12 ਘੰਟੇ ਬਿਜਲੀ ਬੰਦ ਰਹਿਣ ਨਾਲ ਘਰਾਂ ਤੇ ਲੋਕਾਂ ਦੇ ਕੰਮਕਾਜ ਹੋ ਰਹੇ ਪ੍ਰਭਾਵਿਤ- ਲਾਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।