ਸਰਪੰਚ ਜੋਗਾ ਸਿੰਘ ਦਾਲਮ ਤੇ ਉਪ ਚੇਅਰਮੈਨ ਮਹਿੰਦਰ ਸਿੰਘ ਵਲੋਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਹੱਕ ’ਚ ਮੀਟਿਗਾਂ
ਧਿਆਨਪੁਰ, 27 ਨਵੰਬਰ (ਕੁਲਦੀਪ ਸਿੰਘ ਸੋਨੂੰ)- ਸਰਪੰਚ ਜੋਗਾ ਸਿੰਘ ਦਾਲਮ ਤੇ ਉਪ ਚੇਅਰਮੈਨ ਮਹਿੰਦਰ ਸਿੰਘ ਦਾਲਮ ਵਲੋਂ ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਹਲਕਾ ਫਤਹਿਗੜ੍ਹ ਚੂੜੀਆਂ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੇ ਹੱਕ ’ਚ ਵੱਖ-ਵੱਖ ਪਿੰਡਾਂ ਵਿਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਹੋਇਆ ਹੈ। ਉਨ੍ਹਾਂ ਵਲੋਂ ਪਿੰਡ-ਪਿੰਡ ਤੇ ਘਰ-ਘਰ ਜਾ ਕੇ ਸ: ਬਾਜਵਾ ਅਤੇ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਵਰਗਾਂ ਦੇ ਲੋਕਾਂ ਨੂੰ ਮਿਲ ਕੇ ਕਾਂਗਰਸ ਪਾਰਟੀ ਨਾਲ ਜੋੜਨ ਦਾ ਕੰਮ ਤੇਜ਼ ਕੀਤਾ ਗਿਆ ਹੈ।
ਅਜੀਤ ਡੈਸਕ
28-11-2026