28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮਹਿਲਾ ਰਾਖਵਾਂਕਰਨ ਤੇ ਹਲਕਾਬੰਦੀ ਸੋਧ ਨਾਲ ਪੰਜਾਬ ਦੀਆਂ ਭੈਣਾਂ ਨੂੰ ਮਿਲੇਗਾ ਲੀਡਰਸ਼ਿਪ ਦਾ ਨਵਾਂ ਮੌਕਾ- ਐਡਵੋਕੇਟ ਮੀਨਾ ਤਰਨਾਚ

ਪਠਾਨਕੋਟ, 27 ਨਵੰਬਰ (ਸੁਮਿਤ) ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾ ਸਕੱਤਰ ਅਤੇ ਐਡਵੋਕੇਟ ਮੀਨਾ ਤਰਨਾਚ ਨੇ ਕੇਂਦਰ ਸਰਕਾਰ ਵਲੋਂ ਮਹਿਲਾ ਰਾਖਵਾਂਕਰਨ ਅਤੇ ਹਲਕਾਬੰਦੀ ਨਾਲ ਸਬੰਧਿਤ ਸੰਵਿਧਾਨਕ ਸੋਧ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਵਲੋਂ ਮਨਜ਼ੂਰੀ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਇਸ ਨੂੰ ਦੇਸ਼ ਦੀਆਂ ਮਹਿਲਾਵਾਂ ਦੇ ਰਾਜਨੀਤਿਕ ਸਸ਼ਕਤੀਕਰਨ ਵੱਲ ਇਕ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮਹਿਲਾਵਾਂ ਨੂੰ ਸਿਰਫ਼ ਸਰਕਾਰੀ ਯੋਜਨਾਵਾਂ ਦਾ ਲਾਭਪਾਤਰੀ ਬਣਾਉਣ ਤੱਕ ਹੀ ਸੀਮਤ ਨਹੀਂ ਰੱਖਿਆ ਜਾ ਰਿਹਾ, ਸਗੋਂ ਉਨ੍ਹਾਂ ਨੂੰ ਦੇਸ਼ ਦੀ ਨੀਤੀ-ਨਿਰਮਾਣ ਪ੍ਰਕਿਰਿਆ ਅਤੇ ਲੋਕਤੰਤਰੀ ਲੀਡਰਸ਼ਿਪ ਵਿਚ ਵੱਧ ਤੋਂ ਵੱਧ ਭਾਗੀਦਾਰੀ ਦੇਣ ਦਾ ਰਾਹ ਵੀ ਖੋਲ੍ਹਿਆ ਜਾ ਰਿਹਾ ਹੈ।

ਐਡਵੋਕੇਟ ਮੀਨਾ ਤਰਨਾਚ 28-11-2026
ਪਠਾਨਕੋਟ, 27 ਨਵੰਬਰ (ਸੁਮਿਤ) ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾ ਸਕੱਤਰ ਅਤੇ ਐਡਵੋਕੇਟ ਮੀਨਾ ਤਰਨਾਚ ਨੇ ਕੇਂਦਰ ਸਰਕਾਰ ਵਲੋਂ ਮਹਿਲਾ ਰਾਖਵਾਂਕਰਨ ਅਤੇ ਹਲਕਾਬੰਦੀ ਨਾਲ ਸਬੰਧਿਤ ਸੰਵਿਧਾਨਕ ਸੋਧ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਵਲੋਂ ਮਨਜ਼ੂਰੀ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਇਸ ਨੂੰ ਦੇਸ਼ ਦੀਆਂ ਮਹਿਲਾਵਾਂ ਦੇ ਰਾਜਨੀਤਿਕ ਸਸ਼ਕਤੀਕਰਨ ਵੱਲ ਇਕ ਮਹੱਤਵਪੂਰਨ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮਹਿਲਾਵਾਂ ਨੂੰ ਸਿਰਫ਼ ਸਰਕਾਰੀ ਯੋਜਨਾਵਾਂ ਦਾ ਲਾਭਪਾਤਰੀ ਬਣਾਉਣ ਤੱਕ ਹੀ ਸੀਮਤ ਨਹੀਂ ਰੱਖਿਆ ਜਾ ਰਿਹਾ, ਸਗੋਂ ਉਨ੍ਹਾਂ ਨੂੰ ਦੇਸ਼ ਦੀ ਨੀਤੀ-ਨਿਰਮਾਣ ਪ੍ਰਕਿਰਿਆ ਅਤੇ ਲੋਕਤੰਤਰੀ ਲੀਡਰਸ਼ਿਪ ਵਿਚ ਵੱਧ ਤੋਂ ਵੱਧ ਭਾਗੀਦਾਰੀ ਦੇਣ ਦਾ ਰਾਹ ਵੀ ਖੋਲ੍ਹਿਆ ਜਾ ਰਿਹਾ ਹੈ। ਐਡਵੋਕੇਟ ਮੀਨਾ ਤਰਨਾਚ ਨੇ ਕਿਹਾ ਕਿ ਪ੍ਰਸਤਾਵਿਤ 33 ਫੀਸਦੀ ਮਹਿਲਾ ਰਾਖਵਾਂਕਰਨ ਪੰਜਾਬ ਦੀਆਂ ਭੈਣਾਂ ਲਈ ਵਿਸ਼ੇਸ਼ ਤੌਰ ’ਤੇ ਲਾਹੇਵੰਦ ਸਾਬਤ ਹੋ ਸਕਦਾ ਹੈ । ਇਸ ਨਾਲ ਲੋਕ ਸਭਾ ਤੇ ਪੰਜਾਬ ਵਿਧਾਨ ਸਭਾ ਵਿਚ ਮਹਿਲਾਵਾਂ ਦੀ ਭਾਗੀਦਾਰੀ ਵਧਾਉਣ ਦਾ ਮੌਕਾ ਮਿਲੇਗਾ । ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੇ ਸਿੱਖਿਆ, ਪ੍ਰਸ਼ਾਸਨ, ਕਾਨੂੰਨ, ਖੇਤੀਬਾੜੀ, ਉਦਯੋਗ, ਸਮਾਜ ਸੇਵਾ ਤੇ ਦੇਸ਼ ਦੇ ਨਿਰਮਾਣ ਸਮੇਤ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ ।
ਪਿਛਲੀ ਖ਼ਬਰ ਰੇਲਵੇ ਸਟੇਸ਼ਨ ਪਠਾਨਕੋਟ ਵਿਖੇ ਜੀ.ਆਰ.ਪੀ. ਵਲੋਂ ਵਿਸ਼ੇਸ਼ ਜਾਂਚ ਤੇ ਜਾਗਰੂਕਤਾ ਮੁਹਿੰਮ ਅਗਲੀ ਖ਼ਬਰ ਭਾਜਪਾ-ਅਕਾਲੀ ਗੱਠਜੋੜ ’ਤੇ ਭਾਰਤੀ ਮਹਿਰਾ ਦਾ ਤਿੱਖਾ ਹਮਲਾ, ਕਿਹਾ, ਦੋਵੇਂ ਪਾਰਟੀਆਂ ਇਕੋ ਜਿਹੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।