29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਧਾਇਕ ਸ਼ੈਰੀ ਕਲਸੀ ਵਲੋਂ ਨਵੀਂ ਤੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਦਾ ਉਦਘਾਟਨ ਕਿਹਾ, ਬਟਾਲਾ ਸ਼ਹਿਰ ’ਚ ਲੋਕਹਿੱਤ ’ਚ ਰਿਕਾਰਡ ਵਿਕਾਸ ਕਾਰਜ ਕਰਵਾਏ ਗਏ

ਬਟਾਲਾ, 28 ਨਵੰਬਰ (ਸਤਿੰਦਰ ਸਿੰਘ)- ਬਟਾਲਾ ਸ਼ਹਿਰ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ’ਚ ਇਕ ਹੋਰ ਕਦਮ ਚੁੱਕਦਿਆਂ ਨਗਰ ਸੁਧਾਰ ਟਰੱਸਟ ਬਟਾਲਾ ਵਲੋਂ ਨਵੀਂ ਅਤੇ ਅਤਿ ਆਧੁਨਿਕ ਰੂਪ ਵਿਚ ਤਿਆਰ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੀਤਾ ਗਿਆ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਬਟਾਲਾ ਦੇ ਇਤਿਹਾਸ ਵਿਚ ਵੱਡਾ ਕਾਰਜ ਕੀਤਾ ਗਿਆ ਹੈ ਤੇ ਸ਼ਹਿਰ ਵਾਸੀਆਂ ਨੂੰ ਸ਼ਾਨਦਾਰ ਲਾਇਬ੍ਰੇਰੀ ਸਮਰਪਿਤ ਕੀਤੀ ਗਈ ਹੈ।

ਅਤਿ ਆਧੁਨਿਕ ਰੂਪ ’ਚ ਤਿਆਰ ਕੀਤੀ ਲਾਇਬ੍ਰੇਰੀ ਦੀ ਇਮਾਰਤ ਦਾ ਉਦਘਾਟਨ ਕਰਦੇ ਵਿਧਾਇਕ ਸ਼ੈਰੀ ਕਲਸੀ। ਤਸਵੀਰ : ਜਤਿੰਦਰ ਕੱਦ 29-11-2026
ਬਟਾਲਾ, 28 ਨਵੰਬਰ (ਸਤਿੰਦਰ ਸਿੰਘ)- ਬਟਾਲਾ ਸ਼ਹਿਰ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੀ ਦਿਸ਼ਾ ’ਚ ਇਕ ਹੋਰ ਕਦਮ ਚੁੱਕਦਿਆਂ ਨਗਰ ਸੁਧਾਰ ਟਰੱਸਟ ਬਟਾਲਾ ਵਲੋਂ ਨਵੀਂ ਅਤੇ ਅਤਿ ਆਧੁਨਿਕ ਰੂਪ ਵਿਚ ਤਿਆਰ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੀਤਾ ਗਿਆ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਬਟਾਲਾ ਦੇ ਇਤਿਹਾਸ ਵਿਚ ਵੱਡਾ ਕਾਰਜ ਕੀਤਾ ਗਿਆ ਹੈ ਤੇ ਸ਼ਹਿਰ ਵਾਸੀਆਂ ਨੂੰ ਸ਼ਾਨਦਾਰ ਲਾਇਬ੍ਰੇਰੀ ਸਮਰਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਗਿਆ ਹੈ। ਸ਼ਹਿਰ ਦੇ ਵੱਖ-ਵੱਖ ਚੌਕਾਂ ਤੇ ਚੁਰਾਹਿਆਂ ਦਾ ਸੁੰਦਰੀਕਰਨ ਕਰਵਾਇਆ ਗਿਆ। ਬਟਾਲਾ ਦੇ ਪ੍ਰਵੇਸ਼ ਦੁਆਰਾਂ ’ਤੇ ਸੁੰਦਰ ਗੇਟ ਬਣਾਏ ਗਏ ਹਨ ਤੇ ਸੜਕਾਂ ਦੇ ਨਿਰਮਾਣ ਤੇ ਸੁਧਾਰ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਮਾਤਾ ਸੁਲੱਖਣੀ ਜੀ ਦੀ ਯਾਦ ਵਿਚ ਸ਼ਾਨਦਾਰ ਗੇਟ ਉਸਾਰਿਆ ਗਿਆ ਹੈ। ਸ਼ਹੀਦ ਭਾਈ ਸੁੱਖਾ ਸਿੰਘ, ਭਾਈ ਮਹਿਤਾਬ ਸਿੰਘ ਯਾਦਗਾਰੀ ਸ਼ਾਨਦਾਰ ਚੌਕ ਦੀ ਉਸਾਰੀ ਕੀਤੀ ਗਈ। ਟਰੈਫਿਕ ਲਾਇਟਾਂ ਲਗਾਈਆਂ ਗਈਆਂ ਹਨ, ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ, ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਨਵੀਂ ਲਾਇਬ੍ਰੇਰੀ ਸਬੰਧੀ ਵਿਧਾਇਕ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਯਸ਼ਪਾਲ ਚੌਹਾਨ ਦੀ ਨਿਗਰਾਨੀ ਹੇਠ ਇਸ ਇਮਾਰਤ ਨੂੰ ਨਵਾਂ ਤੇ ਸੁੰਦਰ ਰੂਪ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੋਕਾਂ ਲਈ ਖੁੱਲ੍ਹੀ ਰਹੇਗੀ। ਸ਼ਹਿਰ ਦੇ ਬਜ਼ੁਰਗਾਂ, ਨੌਜਵਾਨਾਂ ਤੇ ਪੜ੍ਹਨ ਦੇ ਸ਼ੌਕੀਨ ਲੋਕਾਂ ਨੂੰ ਇੱਥੇ ਬੈਠ ਕੇ ਪੜ੍ਹਨ ਤੇ ਸਮਾਂ ਬਿਤਾਉਣ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਕਈ ਸਰਕਾਰਾਂ ਦੇ ਸਮੇਂ ਦੌਰਾਨ ਇਸ ਲਾਇਬ੍ਰੇਰੀ ਦੀ ਨਵੀਂ ਦਿੱਖ ਅਤੇ ਨਵੀਨੀਕਰਨ ਵੱਲ ਕੋਈ ਖਾਸ ਧਿਆਨ ਨਹੀਂ ਦਿੱਤਾ ਗਿਆ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਲੋੜਾਂ ਨੂੰ ਸਮਝਦਿਆਂ ਵਿਕਾਸ ਕਾਰਜ ਕਰਵਾ ਰਹੀ ਹੈ। ਇਸ ਮੌਕੇ ਅੰਮ੍ਰਿਤ ਕਲਸੀ, ਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਪ੍ਰਿੰਸ ਰੰਧਾਵਾ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਉਪ ਪ੍ਰਧਾਨ ਮੈਨੇਜਰ ਅਤਰ ਸਿੰਘ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਸੰਜੀਵ ਮਹਿਤਾ, ਗੁਰਪ੍ਰੀਤ ਸਿੰਘ ਰਾਜੂ, ਸੀਨੀਅਰ ਆਗੂ ਪਰਦੀਪ ਕੁਮਾਰ, ਵਿਜੇ ਤਰੇਹਨ, ਪ੍ਰਧਾਨ ਵਿਜੈ ਸੋਨੀ, ਪ੍ਰਧਾਨ ਮਹਿਲਾ ਮੰਡਲ ਪ੍ਰਧਾਨ ਕੰਚਨ ਚੌਹਾਨ, ਸੁਖਵਿੰਦਰ ਪੱਪੂ, ਚੇਅਰਮੈਨ ਜਗਜੀਤ ਸਿੰਘ, ਮਨਜੀਤ ਸਿੰਘ ਬੁਮਰਾਹ,ਚੇਅਰਮੈਨ ਕਿਰਪਾਲ ਸਿੰਘ, ਸੰਜੀਵ ਕੁਮਾਰ, ਸੂਬੇਦਾਰ ਬਲਜਿੰਦਰ ਸਿੰਘ, ਆਜਾਦਵਿੰਦਰ ਸਿੰਘ, ਪਰਦੀਪ ਕੁਮਾਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਸਵੀਪ ਟੀਮ ਨਾਲ ਮੀਟਿੰਗ ਅਗਲੀ ਖ਼ਬਰ ਖੇਤਾਂ ’ਚੋਂ ਪਾਕਿਸਤਾਨੀ ਡਰੋਨ ਮਿਲਣ ਮਗਰੋਂ ਪੁਲਿਸ ਤੇ ਬੀ.ਐੱਸ.ਐੱਫ. ਨੇ ਚਲਾਈ ਜਾਂਚ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।