ਭਾਈ ਜੁਗਰਾਜ ਸਿੰਘ ਵਲੋਂ ਕਿਲ੍ਹਾ ਲਾਲ ਸਿੰਘ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਹੱਕ ’ਚ ਪ੍ਰਚਾਰ
ਬਟਾਲਾ, 28 ਨਵੰਬਰ (ਸਤਿੰਦਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਜੁਗਰਾਜ ਸਿੰਘ ਲਾਲੇਨੰਗਲ ਦੀ ਅਗਵਾਈ ਹੇਠ ਹਲਕੇ ਦੇ ਪਿੰਡ ਕਿਲਾ ਲਾਲ ਸਿੰਘ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੇ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਸੋਚ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਜੁਗਰਾਜ ਸਿੰਘ ਲਾਲੇ ਨੰਗਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆ ਰਹੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਸਾਥ ਦੇ ਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਸਰਕਾਰ ਬਣਾਉਣ।
ਅਜੀਤ ਡੈਸਕ
29-11-2026