29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਮਨਵਿੰਦਰ ਸਿੰਘ ਦਕੋਹਾ ਦੇ ਹੱਕ ’ਚ ਵਣਜਾਰਾ ਭਾਈਚਾਰੇ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ

ਘੁਮਾਣ, 28 ਨਵੰਬਰ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਵਿੰਦਰ ਸਿੰਘ ਦਕੋਹਾ ਦੇ ਹੱਕ ’ਚ ਵਣਜਾਰਾ ਭਾਈਚਾਰੇ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸੰਬੰਧੀ ਬਾਜ਼ੀਗਰ (ਵਣਜਾਰਾ) ਸਮਾਜ ਸੰਘਰਸ਼ ਕਮੇਟੀ ਦੇ ਪ੍ਰਧਾਨ ਡਾ.

ਮਨਵਿੰਦਰ ਸਿੰਘ ਦਕੋਹਾ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹੱਕ ’ਚ ਗੱਲਬਾਤ ਕਰਦੇ ਡਾਕਟਰ ਬਲਵਿੰਦਰ ਸਿੰਘ ਤੇ ਹੋਰ। ਤਸਵੀਰ : ਬੰਮਰਾਹ 29-11-2026
ਘੁਮਾਣ, 28 ਨਵੰਬਰ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਮਨਵਿੰਦਰ ਸਿੰਘ ਦਕੋਹਾ ਦੇ ਹੱਕ ’ਚ ਵਣਜਾਰਾ ਭਾਈਚਾਰੇ ਵਲੋਂ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸੰਬੰਧੀ ਬਾਜ਼ੀਗਰ (ਵਣਜਾਰਾ) ਸਮਾਜ ਸੰਘਰਸ਼ ਕਮੇਟੀ ਦੇ ਪ੍ਰਧਾਨ ਡਾ. ਬਲਵਿੰਦਰ ਸਿੰਘ ਨੇ ਸਮੂਹ ਵਣਜਾਰਾ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਮਨਵਿੰਦਰ ਸਿੰਘ ਦਕੋਹਾ ਦੇ ਹੱਕ ਵਿਚ ਇਕਜੁੱਟ ਹੋ ਕੇ ਆਪਣੀ ਸਮਾਜਿਕ ਏਕਤਾ ਤੇ ਭਾਈਚਾਰਕ ਸਾਂਝ ਦਾ ਸਬੂਤ ਦੇਣ। ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਵਣਜਾਰਾ ਸਮਾਜ ਆਪਣੇ ਆਪਸੀ ਮਤਭੇਦਾਂ ਨੂੰ ਪਾਸੇ ਰੱਖ ਕੇ ਇਕ ਮਜ਼ਬੂਤ ਆਵਾਜ਼ ਬਣੇ ਤੇ ਆਪਣੇ ਭਾਈਚਾਰੇ ਦੇ ਹੱਕਾਂ, ਸਨਮਾਨ ਤੇ ਨਿਆਂ ਲਈ ਇਕਜੁੱਟਤਾ ਨਾਲ ਖੜ੍ਹਾ ਹੋਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਾਕਤ ਉਸ ਦੀ ਏਕਤਾ ਤੇ ਆਪਸੀ ਭਾਈਚਾਰਕ ਸਾਂਝ ਵਿਚ ਹੁੰਦੀ ਹੈ। ਉਨ੍ਹਾਂ ਸਮੂਹ ਵਣਜਾਰਾ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਸਾਂਝੀ ਸੋਚ ਤੇ ਸ਼ਾਂਤੀਪੂਰਨ ਢੰਗ ਨਾਲ ਆਪਣੇ ਭਾਈਚਾਰੇ ਦੀ ਆਵਾਜ਼ ਬੁਲੰਦ ਕਰਨ ਤੇ ਮਨਵਿੰਦਰ ਸਿੰਘ ਦਕੋਹਾ ਦੇ ਹੱਕ ਵਿਚ ਆਪਣਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਮਨਵਿੰਦਰ ਸਿੰਘ ਦਕੋਹਾ ਨੌਜਵਾਨ, ਪੜੇ ਲਿਖੇ ਅਤੇ ਜੁਝਾਰੂ ਆਗੂ ਹਨ। ਇਸ ਮੌਕੇ ਮਨਵਿੰਦਰ ਸਿੰਘ ਦਕੋਹਾ ਨੇ ਡਾਕਟਰ ਬਲਜਿੰਦਰ ਸਿੰਘ ਅਤੇ ਸਮੂਹ ਵਣਜਾਰੇ ਭਾਈਚਾਰੇ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੰਮਤੀ ਮੈਂਬਰ ਕਰਨ ਬਾਠ ਨੇ ਜੋਬਨ ਰੰਧਾਵਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਚਾਹਲ ਕਲਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।