ਵਾਰੀਅਰਜ਼ ਸੋਸ਼ਲ ਵੈਲਫੇਅਰ ਕਲੱਬ ਨੇ ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ ਦੇ ਬੱਚਿਆਂ ਨੂੰ ਜੈਕਟਾਂ ਵੰਡੀਆਂ
ਪਠਾਨਕੋਟ, 28 ਨਵੰਬਰ (ਸੁਮਿਤ)- ਵਾਰੀਅਰਜ਼ ਸੋਸ਼ਲ ਵੈਲਫੇਅਰ ਕਲੱਬ ਨੇ ਸਰਦੀਆਂ ਦੇ ਮੌਸਮ ਵਿਚ ਸਰਪ੍ਰਸਤ ਉਮੇਸ਼ ਕੋਹਲੀ ਤੇ ਰਮਨ ਹਾਂਡਾ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ ਵਿਖੇ ਪੜ੍ਹ ਰਹੇ 58 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਜੈਕਟਾਂ ਵੰਡੀਆਂ। ਇਸ ਮੌਕੇ ਪ੍ਰਧਾਨ ਸੰਜੇ ਆਨੰਦ, ਚੇਅਰਮੈਨ ਸੁਸ਼ੀਲ ਮਹਿੰਦਰੂ, ਡਾ: ਓ.
ਪਠਾਨਕੋਟ, 28 ਨਵੰਬਰ (ਸੁਮਿਤ)- ਵਾਰੀਅਰਜ਼ ਸੋਸ਼ਲ ਵੈਲਫੇਅਰ ਕਲੱਬ ਨੇ ਸਰਦੀਆਂ ਦੇ ਮੌਸਮ ਵਿਚ ਸਰਪ੍ਰਸਤ ਉਮੇਸ਼ ਕੋਹਲੀ ਤੇ ਰਮਨ ਹਾਂਡਾ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਮਾਡਲ ਟਾਊਨ ਵਿਖੇ ਪੜ੍ਹ ਰਹੇ 58 ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਜੈਕਟਾਂ ਵੰਡੀਆਂ। ਇਸ ਮੌਕੇ ਪ੍ਰਧਾਨ ਸੰਜੇ ਆਨੰਦ, ਚੇਅਰਮੈਨ ਸੁਸ਼ੀਲ ਮਹਿੰਦਰੂ, ਡਾ: ਓ.ਪੀ. ਵਿੱਗ, ਐਨ.ਪੀ. ਧਵਨ, ਡਾ: ਰਾਕੇਸ਼ ਮਹਿੰਦਰੂ, ਦੀਪਕ ਕੱਕੜ, ਲਲਿਤ ਤ੍ਰੇਹਨ, ਉਜਵਲ ਭੰਡਾਰੀ, ਪੁਨੀਤ ਕਪੂਰ, ਨੀਰਜ ਸੇਖੜੀ, ਸੰਦੀਪ ਕਪੂਰ, ਜਗਦੀਸ਼ ਕੋਹਲੀ, ਅਧਿਆਪਕ ਸਵਿਤਾ, ਡਾ: ਮਨਦੀਪ ਆਦਿ ਹਾਜ਼ਰ ਸਨ। ਪ੍ਰਧਾਨ ਸੰਜੇ ਆਨੰਦ ਤੇ ਚੇਅਰਮੈਨ ਸੁਸ਼ੀਲ ਮਹਿੰਦਰੂ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ, ਇਨ੍ਹਾਂ ਬੱਚਿਆਂ ਦੀ ਦੇਖਭਾਲ ਚੰਗੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਲੱਬ ਨੇ ਦੋ ਸਾਲ ਪਹਿਲਾਂ ਸਰਹੱਦ ’ਤੇ ਸਥਿਤ ਸਰਕਾਰੀ ਸਕੂਲ ਦੇ 150 ਵਿਦਿਆਰਥੀਆਂ ਨੂੰ ਜਰਸੀਆਂ ਵੰਡੀਆਂ ਸਨ, ਇਸ ਤੋਂ ਇਲਾਵਾ ਸਰਕਾਰੀ ਡਿਸਪੈਂਸਰੀ ਭੜੋਲੀ ਕਲਾਂ ਨੂੰ ਦੋ ਵਾਰ 10-10 ਹਜ਼ਾਰ ਰੁਪਏ ਦੀਆਂ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ। ਅੰਤ ਵਿਚ ਸਕੂਲ ਦੀ ਇੰਚਾਰਜ ਸਵਿਤਾ ਨੇ ਕਲੱਬ ਮੈਂਬਰਾਂ ਦਾ ਇਸ ਸਹਿਯੋਗ ਲਈ ਧੰਨਵਾਦ ਕੀਤਾ।