28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਲਾਇਨਜ਼ ਕਲੱਬ ਪਠਾਨਕੋਟ ਸਟਾਰ ਵਲੋਂ ਸਿਹਤ ਜਾਗਰੂਕਤਾ ਕੈਂਪ

ਪਠਾਨਕੋਟ, 28 ਨਵੰਬਰ (ਸੁਮਿਤ)- ਲਾਇਨਜ਼ ਕਲੱਬ ਪਠਾਨਕੋਟ ਸਟਾਰ ਵਲੋਂ ਪ੍ਰਧਾਨ ਰਣਵੀਰ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਅਬਰੋਲ ਨਗਰ ਨਵਾਂ ਪੁਲ ਸਥਿਤ ਸੈਰਗਾਹ ਸਥਾਨ ’ਤੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਾਈਸ ਪ੍ਰਧਾਨ ਕਰਨਜੀਤ ਸਿੰਘ ਪ੍ਰੋਜੈਕਟ ਚੇਅਰਮੈਨ ਰਹੇ।

ਅਜੀਤ ਡੈਸਕ 29-11-2026
ਪਠਾਨਕੋਟ, 28 ਨਵੰਬਰ (ਸੁਮਿਤ)- ਲਾਇਨਜ਼ ਕਲੱਬ ਪਠਾਨਕੋਟ ਸਟਾਰ ਵਲੋਂ ਪ੍ਰਧਾਨ ਰਣਵੀਰ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਅਬਰੋਲ ਨਗਰ ਨਵਾਂ ਪੁਲ ਸਥਿਤ ਸੈਰਗਾਹ ਸਥਾਨ ’ਤੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਵਾਈਸ ਪ੍ਰਧਾਨ ਕਰਨਜੀਤ ਸਿੰਘ ਪ੍ਰੋਜੈਕਟ ਚੇਅਰਮੈਨ ਰਹੇ। ਕੈਂਪ ਦੌਰਾਨ ਲੋਕਾਂ ਨੂੰ ਸਰਦੀਆਂ ਵਿਚ ਸਿਹਤਮੰਦ ਰਹਿਣ ਲਈ ਸੰਤੁਲਿਤ ਤੇ ਗਰਮ ਖੁਰਾਕ ਲੈਣ, ਨਿਯਮਿਤ ਕਸਰਤ ਕਰਨ, ਲੋੜੀਂਦੀ ਮਾਤਰਾ ਵਿਚ ਪਾਣੀ ਪੀਣ ਤੇ ਠੰਢ ਤੋਂ ਬਚਾਅ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਦਲਦੇ ਮੌਸਮ ਵਿਚ ਰੋਗ ਪ੍ਰਤੀਰੋਧਕ ਸ਼ਕਤੀ ਬਣਾਈ ਰੱਖਣ ਤੇ ਬਿਮਾਰੀਆਂ ਤੋਂ ਬਚਣ ਲਈ ਮੌਸਮੀ ਫਲ ਤੇ ਸਬਜ਼ੀਆਂ ਨੂੰ ਖੁਰਾਕ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ। ਬਜ਼ੁਰਗਾਂ ਨੂੰ ਸਵੇਰੇ ਤੜਕੇ ਤੇ ਦੇਰ ਸ਼ਾਮ ਸੈਰ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਮੌਕੇ ਵਾਈਸ ਪ੍ਰਧਾਨ ਅਰੁਣ ਜੋਲੀ, ਵਾਈਸ ਪ੍ਰਧਾਨ ਕਰਨਜੀਤ ਸਿੰਘ, ਮੋਹਿਤ ਮਹਾਜਨ, ਸੰਜੀਵ ਮਹਾਜਨ, ਰਾਕੇਸ਼ ਮਹਾਜਨ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਤੇ ਹੈਵਲਜ਼ ਨੇ ਡਰਾਇੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਰਿੰਕੂ ਮਹਾਜਨ ਬਣੇ ਮਹਾਜਨ ਯੁਵਾ ਵਿੰਗ ਦੇ ਨਵੇਂ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।