ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਸਾਥੀਆਂ ਸਮੇਤ ਸਾਬਕਾ ਮੰਤਰੀ ਕੈਪਟਨ ਬਾਠ ਨਾਲ ਕੀਤੀ ਮੀਟਿੰਗ
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਨੇ ਸਾਥੀਆਂ ਸਮੇਤ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਸਿਹਤ ਦਾ ਹਾਲ ਜਾਣਿਆ। ਇਸ ਮੌਕੇ ਉਨ੍ਹਾਂ ਕੈਪਟਨ ਬਲਬੀਰ ਸਿੰਘ ਬਾਠ ਦੀ ਸਿਹਤਯਾਬੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਤੇ ਉਨ੍ਹਾਂ ਨਾਲ ਹਲਕੇ ਦੇ ਮੌਜੂਦਾ ਹਾਲਾਤ, ਵਰਕਰਾਂ ਦੀਆਂ ਮੁਸ਼ਕਲਾਂ ਅਤੇ ਪਾਰਟੀ ਦੀ ਮਜ਼ਬੂਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਅਜੀਤ ਡੈਸਕ
30-11-2026