ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਫੁੱਲਕੇ ਤੋਂ ਨਗਰ ਕੀਰਤਨ ਸਜਾਇਆ
ਬਟਾਲਾ, 29 ਨਵੰਬਰ (ਸਤਿੰਦਰ ਸਿੰਘ)- ਨੇੜਲੇ ਪਿੰਡ ਫੁੱਲਕੇ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਅਜੀਤ ਡੈਸਕ
30-11-2026