ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਦਕੋਹਾ ਵਿਖੇ ਨਵੀਂ ਡਿਸਪੈਂਸਰੀ ਦਾ ਉਦਘਾਟਨ
ਘੁਮਾਣ, 29 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਦਕੋਹਾ ਵਿਖੇ ਪੰਜਾਬ ਸਰਕਾਰ ਵਲੋਂ ਤਿਆਰ ਕਰਵਾਈ ਗਈ ਨਵੀਂ ਡਿਸਪੈਂਸਰੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵਲੋਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ਸਵਾਗਤ ਕੀਤਾ ਗਿਆ।
ਅਜੀਤ ਡੈਸਕ
30-11-2026