30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਠਾਕੁਰ ਪੂਰਨ ਸਿੰਘ, ਰੋਹਿਤ ਸ਼ਰਮਾ, ਨਿਰਮਲ ਸਿੰਘ ਨੰਗਲ ’ਚ ਨਵੇਂ ਯੂਰੀਆ ਪਲਾਂਟ ਦੀ ਮਨਜ਼ੂਰੀ ਪੰਜਾਬ ਦੇ ਖੇਤੀਬਾੜੀ ਤੇ ਉਦਯੋਗਿਕ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗੀ-ਠਾਕੁਰ ਪੂਰਨ/ਰੋਹਿਤ/ਨਿਰਮਲ

ਘਰੋਟਾ, 29 ਨਵੰਬਰ (ਸੰਜੀਵ ਗੁਪਤਾ)- ਨੰਗਲ ਵਿਚ ਨੈਸ਼ਨਲ ਫਰਟੀਲਾਈਜ਼ਰਜ਼ ਲਿਮਟਿਡ ਤਹਿਤ 12. 7 ਲੱਖ ਮੀਟ੍ਰਿਕ ਟਨ ਸਾਲਾਨਾ ਸਮਰੱਥਾ ਵਾਲੇ ਨਵੇਂ ਯੂਰੀਆ ਨਿਰਮਾਣ ਪਲਾਂਟ ਦੀ ਸਥਾਪਨਾ ਨੂੰ ਕੇਂਦਰ ਸਰਕਾਰ ਵਲੋਂ ਮਨਜ਼ੂਰੀ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਬਲਾਕ ਸੰਮਤੀ ਮੈਂਬਰ ਠਾਕੁਰ ਪੂਰਨ ਸਿੰਘ, ਨੌਜਵਾਨ ਆਗੂ ਰੋਹਿਤ ਸ਼ਰਮਾ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠਾਕੁਰ ਨਿਰਮਲ ਸਿੰਘ ਨੇ ਇਸ ਨੂੰ ਪੰਜਾਬ ਦੇ ਵਿਕਾਸ ਅਤੇ ਖੇਤੀਬਾੜੀ ਖੇਤਰ ਲਈ ਇਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ ।

ਅਜੀਤ ਡੈਸਕ 30-11-2026
ਘਰੋਟਾ, 29 ਨਵੰਬਰ (ਸੰਜੀਵ ਗੁਪਤਾ)- ਨੰਗਲ ਵਿਚ ਨੈਸ਼ਨਲ ਫਰਟੀਲਾਈਜ਼ਰਜ਼ ਲਿਮਟਿਡ ਤਹਿਤ 12.7 ਲੱਖ ਮੀਟ੍ਰਿਕ ਟਨ ਸਾਲਾਨਾ ਸਮਰੱਥਾ ਵਾਲੇ ਨਵੇਂ ਯੂਰੀਆ ਨਿਰਮਾਣ ਪਲਾਂਟ ਦੀ ਸਥਾਪਨਾ ਨੂੰ ਕੇਂਦਰ ਸਰਕਾਰ ਵਲੋਂ ਮਨਜ਼ੂਰੀ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਬਲਾਕ ਸੰਮਤੀ ਮੈਂਬਰ ਠਾਕੁਰ ਪੂਰਨ ਸਿੰਘ, ਨੌਜਵਾਨ ਆਗੂ ਰੋਹਿਤ ਸ਼ਰਮਾ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠਾਕੁਰ ਨਿਰਮਲ ਸਿੰਘ ਨੇ ਇਸ ਨੂੰ ਪੰਜਾਬ ਦੇ ਵਿਕਾਸ ਅਤੇ ਖੇਤੀਬਾੜੀ ਖੇਤਰ ਲਈ ਇਕ ਇਤਿਹਾਸਕ ਕਦਮ ਕਰਾਰ ਦਿੱਤਾ ਹੈ । ਠਾਕੁਰ ਪੂਰਨ ਸਿੰਘ, ਰੋਹਿਤ ਸ਼ਰਮਾ ਅਤੇ ਠਾਕੁਰ ਨਿਰਮਲ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਇਹ ਫੈਸਲਾ ਪੰਜਾਬ ਦੇ ਕਿਸਾਨਾਂ ਦੇ ਹਿੱਤ ਵਿਚ ਦੂਰਗਾਮੀ ਨਤੀਜੇ ਲੈ ਕੇ ਆਵੇਗਾ । ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਤੇ ਇੱਥੋਂ ਦੀ ਆਰਥਿਕਤਾ ਵਿਚ ਕਿਸਾਨਾਂ ਦਾ ਅਹਿਮ ਯੋਗਦਾਨ ਹੈ । ਅਜਿਹੇ ਵਿਚ ਸੂਬੇ ਅੰਦਰ ਨਵੇਂ ਯੂਰੀਆ ਪਲਾਂਟ ਦੀ ਸਥਾਪਨਾ ਨਾਲ ਖੇਤੀਬਾੜੀ ਖੇਤਰ ਨੂੰ ਨਵੀਂ ਮਜ਼ਬੂਤੀ ਮਿਲੇਗੀ। ਯੂਰੀਆ ਉਤਪਾਦਨ ਦੀ ਸਮਰੱਥਾ ਵਿਚ ਵਾਧਾ ਹੋਣ ਨਾਲ ਖਾਦ ਦੀ ਸਪਲਾਈ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਦਾ ਸਿੱਧਾ ਲਾਭ ਖੇਤੀਬਾੜੀ ਖੇਤਰ ਨੂੰ ਮਿਲੇਗਾ । ਨੰਗਲ ਵਿਚ 12.7 ਲੱਖ ਮੀਟ੍ਰਿਕ ਟਨ ਸਾਲਾਨਾ ਉਤਪਾਦਨ ਸਮਰੱਥਾ ਵਾਲੇ ਇਸ ਪਲਾਂਟ ਨੂੰ ਮਨਜ਼ੂਰੀ ਮਿਲਣਾ ਪੰਜਾਬ ਲਈ ਇਕ ਵੱਡੀ ਪ੍ਰਾਪਤੀ ਹੈ ।
ਪਿਛਲੀ ਖ਼ਬਰ ਅਖਿਲ ਭਾਰਤੀ ਸ਼੍ਰੋਮਣੀ ਮਹਾਜਨ ਸਭਾ ਨੇ 50 ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ ਅਗਲੀ ਖ਼ਬਰ ਸਵਾਮੀ ਨਿਤਿਆਨੰਦ ਪੁਰੀ ਨੇ ਰਾਸ਼ਟਰੀ ਸੁਰੱਖਿਆ ਜਾਗਰਣ ਅਭਿਆਨ ਨੂੰ ਦਿੱਤਾ ਪੂਰਨ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।