ਆਮ ਆਦਮੀ ਕਲੀਨਿਕ ਯੂਨੀਅਨ ਨੇ ਮੰਗਾਂ ਵਲੋਂ ਲੈ ਕੇ ਰੋਸ ਪ੍ਰਦਰਸ਼ਨ
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਆਮ ਆਦਮੀ ਕਲੀਨਿਕ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਲੀਨਿਕ ਬੰਦ ਰੱਖ ਕੇ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਨੇ ਕਿਹਾ ਕਿ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਅ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ।
ਫ਼ਾਜ਼ਿਲਕਾ, 25 ਅਗਸਤ (ਦਵਿੰਦਰ ਪਾਲ ਸਿੰਘ)-ਆਮ ਆਦਮੀ ਕਲੀਨਿਕ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਲੀਨਿਕ ਬੰਦ ਰੱਖ ਕੇ ਸਿਵਲ ਸਰਜਨ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਨੇ ਕਿਹਾ ਕਿ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਕਲੀਨਿਕ ਅਸਿਸਟੈਂਟ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਅ ਰਹੇ ਹਨ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਜਾ ਰਿਹਾ। ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨਿਕ ਅਸਿਸਟੈਂਟ ਨੂੰ ਪੱਕਾ ਕੀਤਾ ਜਾਵੇ, ਤਨਖ਼ਾਹਾਂ/ਇੰਨਸੈਂਟਿਵ ਵਿਚ ਵਾਧਾ ਕਰਕੇ ਰੈਗੂਲਰ ਪੇ-ਸਕੇਲ ਲਾਗੂ ਕੀਤਾ ਜਾਵੇ, ਕਲੀਨਿਕ ਅਸਿਸਟੈਂਟਾਂ ਨੂੰ ਬੀ.ਐਸੀ, ਐਮ.ਐਲ.ਟੀ.ਦਾ ਦਰਜਾ ਦਿੱਤਾ ਜਾਵੇ। ਆਉਣ ਵਾਲੀਆਂ ਸਰਕਾਰੀ ਭਰਤੀਆਂ ਵਿਚ ਤਜਰਬੇ ਦੇ ਅੰਕ ਅਤੇ ਉਮਰ ਹੱਦ ਵਿਚ ਛੋਟ ਦਿੱਤੀ ਜਾਵੇ। ਜ਼ਿਲ੍ਹਾ ਪ੍ਰਧਾਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੁਨੀਤਾ ਰਾਣੀ, ਰਮਨਦੀਪ ਕੌਰ, ਸੰਤੋਸ਼ ਰਾਣੀ, ਜੋਤੀ ਬਾਲਾ, ਕੁਲਦੀਪ ਕੌਰ, ਭਾਗਵੰਤੀ, ਲਵਪ੍ਰੀਤ ਸਿੰਘ, ਅੰਕੁਸ਼, ਮਨਪ੍ਰੀਤ ਸਿੰਘ, ਦੀਪਕ ਕੁਮਾਰ, ਪਵਨ ਕੁਮਾਰ, ਰਾਧੇ ਸ਼ਾਮ ਆਦਿ ਹਾਜ਼ਰ ਸਨ।