ਸੁਖਜੀਤ ਸਿੰਘ ਆਸਿਫ ਵਾਲਾ, ਹਰਪ੍ਰੀਤ ਸਿੰਘ ਬਹਿਕ ਗੁੱਜਰਾਂ ਅਤੇ ਮਨਪ੍ਰੀਤ ਸਿੰਘ ਬਹਿਕ ਫੱਤੂ
ਅਕਾਲੀ ਦਲ ਬਾਦਲ ਦੇ ਰਾਜ ਵਿਚ ਹੀ ਪੰਜਾਬ ਸੁਰੱਖਿਅਤ ਰਹਿ ਸਕਦੈ- ਯੂਥ ਆਗੂ
ਜ਼ੀਰਾ, 27 ਅਗਸਤ (ਰਜਨੀਸ਼ ਕਥੂਰੀਆ)-ਮਰਹੂਮ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ’ਚ ਪੰਜਾਬ ਅੰਦਰ ਸਮੇਂ-ਸਮੇਂ ’ਤੇ ਬਣੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਪੰਜਾਬ ਵਿਚ ਤਰੱਕੀ ਅਤੇ ਵਿਕਾਸ ਦੇ ਕੰਮ ਹੋਏ ਅਤੇ ਸੂਬੇ ਦੇ ਲੋਕਾਂ ਨੂੰ ਬਾਦਲ ਸਰਕਾਰ ਵਲੋਂ ਵੱਖ-ਵੱਖ ਸਹੂਲਤਾਂ ਦਿੱਤੀਆਂ ਗਈਆਂ। ਇਹ ਪ੍ਰਗਟਾਵਾ ਯੂਥ ਅਕਾਲੀ ਆਗੂ ਸੁਖਜੀਤ ਸਿੰਘ ਆਸਿਫ ਵਾਲਾ ਮੀਤ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਜ਼ੀਰਾ, ਹਰਪ੍ਰੀਤ ਸਿੰਘ ਬਹਿਕ ਗੁੱਜਰਾਂ ਮੀਤ ਪ੍ਰਧਾਨ ਯੂਥ ਅਕਾਲੀ ਦਲ ਜ਼ੋਨ ਜ਼ੀਰਾ ਅਤੇ ਮਨਪ੍ਰੀਤ ਸਿੰਘ ਸੋਸ਼ਲ ਮੀਡੀਆ ਇੰਚਾਰਜ ਹਲਕਾ ਜ਼ੀਰਾ ਨੇ ਕੀਤਾ।
ਜ਼ੀਰਾ, 27 ਅਗਸਤ (ਰਜਨੀਸ਼ ਕਥੂਰੀਆ)-ਮਰਹੂਮ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ’ਚ ਪੰਜਾਬ ਅੰਦਰ ਸਮੇਂ-ਸਮੇਂ ’ਤੇ ਬਣੀ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਪੰਜਾਬ ਵਿਚ ਤਰੱਕੀ ਅਤੇ ਵਿਕਾਸ ਦੇ ਕੰਮ ਹੋਏ ਅਤੇ ਸੂਬੇ ਦੇ ਲੋਕਾਂ ਨੂੰ ਬਾਦਲ ਸਰਕਾਰ ਵਲੋਂ ਵੱਖ-ਵੱਖ ਸਹੂਲਤਾਂ ਦਿੱਤੀਆਂ ਗਈਆਂ। ਇਹ ਪ੍ਰਗਟਾਵਾ ਯੂਥ ਅਕਾਲੀ ਆਗੂ ਸੁਖਜੀਤ ਸਿੰਘ ਆਸਿਫ ਵਾਲਾ ਮੀਤ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਜ਼ੀਰਾ, ਹਰਪ੍ਰੀਤ ਸਿੰਘ ਬਹਿਕ ਗੁੱਜਰਾਂ ਮੀਤ ਪ੍ਰਧਾਨ ਯੂਥ ਅਕਾਲੀ ਦਲ ਜ਼ੋਨ ਜ਼ੀਰਾ ਅਤੇ ਮਨਪ੍ਰੀਤ ਸਿੰਘ ਸੋਸ਼ਲ ਮੀਡੀਆ ਇੰਚਾਰਜ ਹਲਕਾ ਜ਼ੀਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਲੁੱਟਾਂ,ਖੋਹਾਂ ਕਤਲੋਗਾਰਦ, ਵਪਾਰੀਆਂ ਨੂੰ ਗੈਂਗਸਟਰਾਂ ਵਲੋਂ ਫਿਰੌਤੀਆਂ ਦੀਆਂ ਕਾਲਾਂ ਦੇ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਬਾਦਲ ਦੇ ਰਾਜ ਵਿੱਚ ਹੀ ਪੰਜਾਬ ਸੁਰੱਖਿਅਤ ਰਹਿ ਸਕਦਾ ਹੈ। ਸੁਖਜੀਤ ਸਿੰਘ ਆਸਿਫ ਵਾਲਾ, ਹਰਪ੍ਰੀਤ ਸਿੰਘ ਬਹਿਕ ਗੁੱਜਰਾਂ ਅਤੇ ਮਨਪ੍ਰੀਤ ਸਿੰਘ ਬਹਿਕ ਫੱਤੂ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਸੂਝਵਾਨ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਮੁੜ ਤੋਂ ਅਕਾਲੀ ਦਲ ਬਾਦਲ ਦੀ ਸਰਕਾਰ ਲਿਆਉਣਗੇ ਤਾਂ ਜੋ ਪੰਜਾਬ ਵਿਚ ਅਮਨ,ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਹੋ ਸਕੇ।