28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਨੇ ਡੀ.ਸੀ. ਅਤੇ ਵਿਧਾਇਕ ਨੂੰ ਸੌਂਪੇ ਮੰਗ ਪੱਤਰ 1 ਸਤੰਬਰ ਤੋਂ ਸੰਘਰਸ਼ ਦੀ ਚਿਤਾਵਨੀ

ਫ਼ਿਰੋਜ਼ਪੁਰ, 27 ਅਗਸਤ (ਗੁਰਿੰਦਰ ਸਿੰਘ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ’ਚ ਕੰਮ ਕਰ ਰਹੇ ਆਊਟਸੋਰਸ ਕਾਮਿਆਂ ਵਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਫ਼ਿਰੋਜ਼ਪੁਰ ਦੀ ਡਿਪਟੀ ਕਮਿਸ਼ਨਰ ਅਤੇ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਮੁਲਾਜ਼ਮ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਸਮੇਤ ਹੋਰ ਆਗੂਆਂ ਨੇ ਸਰਕਾਰ ਤੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ।

ਅਜੀਤ ਡੈਸਕ 28-08-2026
ਫ਼ਿਰੋਜ਼ਪੁਰ, 27 ਅਗਸਤ (ਗੁਰਿੰਦਰ ਸਿੰਘ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ’ਚ ਕੰਮ ਕਰ ਰਹੇ ਆਊਟਸੋਰਸ ਕਾਮਿਆਂ ਵਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਫ਼ਿਰੋਜ਼ਪੁਰ ਦੀ ਡਿਪਟੀ ਕਮਿਸ਼ਨਰ ਅਤੇ ਵਿਧਾਇਕ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਮੁਲਾਜ਼ਮ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਸਮੇਤ ਹੋਰ ਆਗੂਆਂ ਨੇ ਸਰਕਾਰ ਤੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ। ਜਗਦੇਵ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਨੇ ਆਊਟਸੋਰਸ ਕਾਮਿਆਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ 1 ਸਤੰਬਰ 2026 ਨੂੰ ਪੂਰੇ ਪੰਜਾਬ ਵਿਚ ਕਿਚ ਵਾਟਰ ਸਪਲਾਈ ਅਤੇ ਸੀਵਰੇਜ ਸੇਵਾਵਾਂ ਨਾਲ ਸਬੰਧਿਤ ਮੋਟਰਾਂ ਬੰਦ ਕਰਕੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਾਮੇ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਸ਼੍ਰੀ ਅਨੰਦਪੁਰ ਸਾਹਿਬ ਸਥਿਤ ਰਿਹਾਇਸ਼ ਅੱਗੇ ਧਰਨਾ ਦੇਣਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੈਦਾ ਹੋਣ ਵਾਲੀ ਸਥਿਤੀ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
ਪਿਛਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ਵਿਖੇ ਅੰਗਰੇਜ਼ੀ ਭਾਸ਼ਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦੇ ਜਸਰਾਜ ਸਿੰਘ ਦੀ ਬਾਸਕਟਬਾਲ ਸਪੋਰਟਸ ਵਿੰਗ ਪਟਿਆਲਾ ਲਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।