28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਡੀ.ਸੀ. ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ’ਚ ਬਜ਼ੁਰਗਾਂ ਅਤੇ ਗੁਰੂਕੁਲ ਵਿਦਿਆਰਥੀਆਂ ਨੂੰ ਬੰਨ੍ਹੀਆਂ ਰੱਖੜੀਆਂ

ਫ਼ਿਰੋਜ਼ਪੁਰ, 27 ਅਗਸਤ (ਗੁਰਿੰਦਰ ਸਿੰਘ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਡੀ. ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਅਤੇ ਗੁਰੂਕੁਲ ਦੇ ਵਿਦਿਆਰਥੀਆਂ ਨੂੰ ਰੱਖੜੀਆਂ ਬੰਨ੍ਹ ਕੇ ਪਿਆਰ, ਸਤਿਕਾਰ, ਭਾਈਚਾਰੇ ਅਤੇ ਆਪਸੀ ਸਾਂਝ ਦਾ ਸੁਨੇਹਾ ਦਿੱਤਾ।

ਅਜੀਤ ਡੈਸਕ 28-08-2026
ਫ਼ਿਰੋਜ਼ਪੁਰ, 27 ਅਗਸਤ (ਗੁਰਿੰਦਰ ਸਿੰਘ)-ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਲੋਂ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਤਹਿਤ ਸਕੂਲ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਵਿਚ ਰਹਿ ਰਹੇ ਬਜ਼ੁਰਗਾਂ ਅਤੇ ਗੁਰੂਕੁਲ ਦੇ ਵਿਦਿਆਰਥੀਆਂ ਨੂੰ ਰੱਖੜੀਆਂ ਬੰਨ੍ਹ ਕੇ ਪਿਆਰ, ਸਤਿਕਾਰ, ਭਾਈਚਾਰੇ ਅਤੇ ਆਪਸੀ ਸਾਂਝ ਦਾ ਸੁਨੇਹਾ ਦਿੱਤਾ। ਸਕੂਲ ਦੇ ਪ੍ਰਿੰਸੀਪਲ ਯਾਚਨਾ ਚਾਵਲਾ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਬਜ਼ੁਰਗਾਂ ਨਾਲ ਸਮਾਂ ਬਿਤਾਉਂਦਿਆਂ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਜੀਵਨ ਦੇ ਤਜਰਬਿਆਂ ਅਤੇ ਵਿਚਾਰਾਂ ਨੂੰ ਜਾਣਿਆ। ਵਿਦਿਆਰਥੀਆਂ ਅਤੇ ਬਜ਼ੁਰਗਾਂ ਦਰਮਿਆਨ ਹੋਇਆ ਇਹ ਆਤਮਿਕ ਸੰਵਾਦ ਰੱਖੜੀ ਦੇ ਤਿਉਹਾਰ ਨੂੰ ਹੋਰ ਵੀ ਭਾਵਨਾਤਮਕ ਅਤੇ ਯਾਦਗਾਰ ਬਣਾ ਗਿਆ। ਸਕੂਲ ਦੇ ਸੰਗੀਤ ਵਿਭਾਗ ਵਲੋਂ ਪੇਸ਼ ਕੀਤੇ ਗਏ ਮਿੱਠੇ ਅਤੇ ਸੁਰੀਲੇ ਗੀਤਾਂ ਨੇ ਸਮਾਗਮ ਨੂੰ ਹੋਰ ਰੌਣਕਮਈ ਬਣਾ ਦਿੱਤਾ। ਪ੍ਰਿੰਸੀਪਲ ਯਾਚਨਾ ਚਾਵਲਾ ਨੇ ਕਿਹਾ ਕਿ ਅਜਿਹੇ ਕੰਮਿਊਨਿਟੀ ਪ੍ਰੋਗਰਾਮ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਮਨੁੱਖੀ ਕਦਰਾਂ-ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਬਿਰਧ ਆਸ਼ਰਮ ਦੀ ਪ੍ਰਬੰਧਕ ਮਧੂ ਗੋਇਲ ਨੇ ਕਿਹਾ ਕਿ ਜਦੋਂ ਵੀ ਬੱਚੇ ਆਸ਼ਰਮ ਵਿਚ ਆਉਂਦੇ ਹਨ ਤਾਂ ਪੂਰਾ ਮਾਹੌਲ ਖੁਸ਼ਨੁਮਾ ਅਤੇ ਆਨੰਦਮਈ ਹੋ ਜਾਂਦਾ ਹੈ। ਬੱਚਿਆਂ ਨਾਲ ਮਿਲ ਕੇ ਬਜ਼ੁਰਗਾਂ ਨੂੰ ਆਪਣੇਪਣ ਦਾ ਅਹਿਸਾਸ ਹੁੰਦਾ ਹੈ। ਇਸ ਮੌਕੇ ਹੈੱਡ ਮਿਸਟ੍ਰੈਸ ਰਿਤਿਕਾ ਸੋਨੀ, ਡੀਜੀਐਮ ਓਪਰੇਸ਼ਨ ਅਨੂ ਸ਼ਰਮਾ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਚ ‘ਖੇਲੋ ਇੰਡੀਆ ਸੰਵਾਦ’ ਪ੍ਰੋਗਰਾਮ ਕਰਵਾਇਆ ਵਿਦਿਆਰਥਣਾਂ ਅਤੇ ਐੱਨ.ਐੱਸ.ਐੱਸ ਵਲੰਟੀਅਰਾਂ... ਅਗਲੀ ਖ਼ਬਰ ਵਿਧਾਇਕ ਰਜਨੀਸ਼ ਦਹੀਯਾ ਨੇ ਨਵ-ਨਿਯੁਕਤ ਚੇਅਰਮੈਨ ਸੁਖਦੀਪ ਸਿੰਘ ਉੱਗੋਕੇ ਨੂੰ ਦਿੱਤੀਆਂ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।