28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਚੰਡੀਗੜ੍ਹ ਵਾਲੇ ਧਰਨੇ ਸੰਬੰਧੀ ਇਕਾਈ ਭਾਕਿਯੂ ਰਾਜੇਵਾਲ ਗੱਟਾ ਬਾਦਸ਼ਾਹ ਦੀ ਮੀਟਿੰਗ

ਮੱਖੂ, 27 ਅਗਸਤ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਖੂ ਦੇ ਪਿੰਡ ਗੱਟਾ ਬਾਦਸ਼ਾਹ ਦੀ ਇਕਾਈ ਦੇ ਪ੍ਰਧਾਨ ਜਗਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ 1 ਸਤੰਬਰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੱਗਣ ਜਾ ਰਹੇ ਧਰਨੇ ਸਬੰਧੀ ਵਿਉਤਬੰਦੀ ਤਿਆਰ ਕਰਨ ਲਈ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਗੱਟਾ ਬਾਦਸ਼ਾਹ ਵਿਖੇ ਹੋਈ। ਇਸ ਮੀਟਿੰਗ ਦੌਰਾਨ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਗਜੀਤ ਸਿੰਘ ਸੰਧੂ ਨੇ ਕਿਹਾ ਕਿ ਪਾਣੀਆਂ ਤੇ ਕਿਸਾਨੀ ਸਬੰਧੀ ਮੁੱਖ ਮੰਗਾਂ ਨੂੰ ਲੈ ਕੇ ਇਹ ਧਰਨਾ ਚੰਡੀਗੜ੍ਹ ਵਿਖੇ 1 ਸਤੰਬਰ ਤੋਂ ਲਗਾਇਆ ਜਾ ਰਿਹਾ ਹੈ।

ਅਜੀਤ ਡੈਸਕ 28-08-2026
ਮੱਖੂ, 27 ਅਗਸਤ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮੱਖੂ ਦੇ ਪਿੰਡ ਗੱਟਾ ਬਾਦਸ਼ਾਹ ਦੀ ਇਕਾਈ ਦੇ ਪ੍ਰਧਾਨ ਜਗਜੀਤ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ 1 ਸਤੰਬਰ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੱਗਣ ਜਾ ਰਹੇ ਧਰਨੇ ਸਬੰਧੀ ਵਿਉਤਬੰਦੀ ਤਿਆਰ ਕਰਨ ਲਈ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਗੱਟਾ ਬਾਦਸ਼ਾਹ ਵਿਖੇ ਹੋਈ। ਇਸ ਮੀਟਿੰਗ ਦੌਰਾਨ ਪਹੁੰਚੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਗਜੀਤ ਸਿੰਘ ਸੰਧੂ ਨੇ ਕਿਹਾ ਕਿ ਪਾਣੀਆਂ ਤੇ ਕਿਸਾਨੀ ਸਬੰਧੀ ਮੁੱਖ ਮੰਗਾਂ ਨੂੰ ਲੈ ਕੇ ਇਹ ਧਰਨਾ ਚੰਡੀਗੜ੍ਹ ਵਿਖੇ 1 ਸਤੰਬਰ ਤੋਂ ਲਗਾਇਆ ਜਾ ਰਿਹਾ ਹੈ। ਜਿਸ ਵਿਚ ਸਾਨੂੰ ਵੱਧ ਚੜ ਕੇ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀ ਕਿਸਾਨੀ ਅਤੇ ਜਵਾਨੀ ਨੂੰ ਬਚਾ ਸਕੀਏ। ਉਹਨਾਂ ਵਲੋਂ ਪਿੰਡ ਦੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਧਰਨੇ ਵਿਚ ਵੱਧ ਤੋਂ ਵੱਧ ਆਪਣਾ ਸਹਿਯੋਗ ਦੇਣ ਦੀ ਕੋਸ਼ਿਸ਼ ਕਰਨ। ਇਸ ਮੌਕੇ ਇਕਾਈ ਪ੍ਰਧਾਨ ਜਗਜੀਤ ਸਿੰਘ ਸੰਧੂ,ਜੋਗਿੰਦਰ ਸਿੰਘ ਮੀਤ ਪ੍ਰਧਾਨ,ਮਿਲਖਾ ਸਿੰਘ, ਸਤਨਾਮ ਸਿੰਘ,ਸਰਮਨ ਸਿੰਘ,ਸੁਖਜੈਨ ਸਿੰਘ,ਭੁਪਿੰਦਰ ਸਿੰਘ,ਬਲਵੀਰ ਸਿੰਘ, ਟੇਕ ਸਿੰਘ,ਇੰਦਰਜੀਤ ਸਿੰਘ ਰਾਣਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਖੜਾ ਡੈਮ ’ਚ ਪੰਜਾਬ ਦੀ ਹਿੱਸੇਦਾਰੀ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰਾਂਗੇ- ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕ... ਅਗਲੀ ਖ਼ਬਰ ਏਮਜ਼ ਬਠਿੰਡਾ ’ਚ ਐਮ.ਬੀ.ਬੀ.ਐਸ. ਦਾਖਲਾ ਹਾਸਿਲ ਕਰਨ ਵਾਲੀ ਅਨਮੋਲਪ੍ਰੀਤ ਦਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਸਨਮਾਨ ਯੋਗਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।