30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬਾਰ ਐਸੋਸੀਏਸ਼ਨ ਅਬੋਹਰ ਦੀਆਂ ਚੋਣਾਂ ਲਈ ਨਾਮਜ਼ਦਗੀ ਦਾ ਪਹਿਲਾ ਦਿਨ

ਅਬੋਹਰ, 29 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਬਾਰ ਐਸੋਸੀਏਸ਼ਨ ਅਬੋਹਰ ਦੀਆਂ 11 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਨਾਮਜ਼ਦਗੀ ਦੇ ਪਹਿਲੇ ਦਿਨ ਤਿੰਨ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ।

ਬਾਰ ਐਸੋਸੀਏਸ਼ਨ ਅਬੋਹਰ ਦੀਆਂ ਚੋਣਾਂ ਲਈ ਪਹਿਲੇ ਦਿਨ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਉਮੀਦਵਾਰ। ਅਜੀਤ ਤਸਵੀਰ 30-08-2026
ਅਬੋਹਰ, 29 ਅਗਸਤ (ਤੇਜਿੰਦਰ ਸਿੰਘ ਖ਼ਾਲਸਾ)-ਬਾਰ ਐਸੋਸੀਏਸ਼ਨ ਅਬੋਹਰ ਦੀਆਂ 11 ਸਤੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ। ਨਾਮਜ਼ਦਗੀ ਦੇ ਪਹਿਲੇ ਦਿਨ ਤਿੰਨ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੋਣ ਕਮੇਟੀ ਦੇ ਚੇਅਰਮੈਨ ਐਡਵੋਕੇਟ ਜੈ ਦਿਆਲ ਕਾਂਟੀਵਾਲ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਪ੍ਰਧਾਨ ਦੇ ਅਹੁਦੇ ਲਈ ਐਡਵੋਕੇਟ ਪ੍ਰਕਾਸ਼ ਸਿੰਘ ਬਰਾੜ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਤੋਂ ਇਲਾਵਾ ਕੈਸ਼ੀਅਰ ਦੇ ਅਹੁਦੇ ਲਈ ਐਡਵੋਕੇਟ ਵਿਨੋਦ ਕੁਮਾਰ ਜਲੰਧਰਾ ਅਤੇ ਐਡਵੋਕੇਟ ਪਵਨ ਕੁਮਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 31 ਅਗਸਤ ਹੈ। ਚਾਹਵਾਨ ਉਮੀਦਵਾਰ ਇਸ ਮਿਤੀ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੇ ਹਨ। 1 ਸਤੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ ਹੋਵੇਗੀ ਜਦ ਕਿ 2 ਸਤੰਬਰ ਨੂੰ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਚੋਣ ਕਮੇਟੀ ਦੇ ਚੇਅਰਮੈਨ ਨੇ ਦੱਸਿਆ ਕਿ 11 ਸਤੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4:30 ਵਜੇ ਤੱਕ ਵੋਟਿੰਗ ਹੋਵੇਗੀ। ਉਨ੍ਹਾਂ ਅਨੁਸਾਰ ਬਾਰ ਐਸੋਸੀਏਸ਼ਨ ਅਬੋਹਰ ਦੇ ਲਗਭਗ 564 ਵਕੀਲ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ ਜਦ ਕਿ ਫਾਈਨਲ ਵੋਟਰ ਸੂਚੀ ਹਾਲੇ ਬਾਰ ਕੌਂਸਲ ਚੰਡੀਗੜ੍ਹ ਵਲੋਂ ਆਉਣੀ ਬਾਕੀ ਹੈ। ਇਸ ਵਾਰ ਚੋਣਾਂ ਵਿਚ ਪਹਿਲੀ ਵਾਰ ਉਪ ਪ੍ਰਧਾਨ ਅਤੇ ਜੁਆਇੰਟ ਸਕੱਤਰ ਦੇ ਅਹੁਦੇ ਮਹਿਲਾ ਵਕੀਲਾਂ ਲਈ ਰਾਖਵੇਂ ਰੱਖੇ ਗਏ ਹਨ। ਦੂਜੇ ਪਾਸੇ ਚੋਣਾਂ ਨੂੰ ਲੈ ਕੇ ਸੰਭਾਵੀ ਉਮੀਦਵਾਰਾਂ ਵਲੋਂ ਵੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਮੀਦਵਾਰ ਵਕੀਲ ਵੋਟਰਾਂ ਨਾਲ ਕਚਹਿਰੀਆਂ ਤੋਂ ਲੈ ਕੇ ਉਨ੍ਹਾਂ ਦੇ ਘਰਾਂ ਤੱਕ ਸੰਪਰਕ ਕਰਕੇ ਆਪਣੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। ਆਉਣ ਵਾਲੇ ਦਿਨਾਂ ਵਿਚ ਚੋਣ ਪ੍ਰਚਾਰ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ 1 ਸਤੰਬਰ ਨੂੰ ਚੰਡੀਗੜ੍ਹ ’ਚ ਦਿੱਤਾ ਜਾਵੇਗਾ ਵਿਸ਼ਾਲ ਧਰਨਾ-ਨਿਸ਼ਾਨ ਸਿੰਘ ਢਿੱਲੋਂ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ ’ਚ ਮਾਤਾ ਗੁਜਰੀ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।