02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਵਾਤਾਵਰਨ ਪ੍ਰੇਮੀ ਵਿਜੇ ਮੈਣੀ ਨੇ ਲਗਾਏ 150 ਬੂਟੇ

ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਸਮਾਜ ਸੇਵੀ ਅਤੇ ਪ੍ਰਮੁੱਖ ਲੈਂਡ-ਲਾਰਡ ਵਿਜੇ ਮੈਣੀ ਲਗਾਤਾਰ ਸਰਗਰਮ ਭੂਮਿਕਾ ਨਿਭਾ ਰਹੇ ਹਨ । ਇਸੇ ਲੜੀ ਤਹਿਤ ਹੀਰੋ ਹਾਰਟ ਡੀ.

ਫ਼ਾਜ਼ਿਲਕਾ ਵਿਖੇ ਅਬੋਹਰ-ਫ਼ਾਜ਼ਿਲਕਾ ਰੋਡ ’ਤੇ ਪੌਦੇ ਲਗਾਉਂਦੇ ਹੋਏ ਵਾਤਾਵਰਨ ਪ੍ਰੇਮੀ ਵਿਜੇ ਮੈਣੀ ਅਤੇ ਹੋਰ ਪਤਵੰਤੇ ਸੱਜਣ। ਅਜੀਤ ਤਸਵੀਰ 02-09-2026
ਫ਼ਾਜ਼ਿਲਕਾ, 1 ਸਤੰਬਰ (ਦਵਿੰਦਰ ਪਾਲ ਸਿੰਘ)-ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਸਮਾਜ ਸੇਵੀ ਅਤੇ ਪ੍ਰਮੁੱਖ ਲੈਂਡ-ਲਾਰਡ ਵਿਜੇ ਮੈਣੀ ਲਗਾਤਾਰ ਸਰਗਰਮ ਭੂਮਿਕਾ ਨਿਭਾ ਰਹੇ ਹਨ । ਇਸੇ ਲੜੀ ਤਹਿਤ ਹੀਰੋ ਹਾਰਟ ਡੀ.ਐੱਮ.ਸੀ. ਲੁਧਿਆਣਾ ਦੇ ਡਾ. ਜੀ.ਐੱਸ. ਵਾਂਡਰ ਦੀ ਅਗਵਾਈ ਹੇਠ ਅਬੋਹਰ-ਫ਼ਾਜ਼ਿਲਕਾ ਰੋਡ ’ਤੇ ਸਥਿਤ ਸ਼ਤੀਰ ਵਾਲਾ ਚੌਂਕ ਨੇੜੇ ‘ਡਾ.ਵਾਂਡਰ ਢਾਣੀ’ ਵਿਖੇ 150 ਨਵੇਂ ਪੌਦੇ ਲਗਾਏ ਗਏ। ਇਸ ਮੁਹਿੰਮ ਨੂੰ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ ਦੀ ਪ੍ਰੇਰਨਾ ਨਾਲ ਅੱਗੇ ਵਧਾਇਆ ਗਿਆ। ਜ਼ਿਕਰਯੋਗ ਹੈ ਕਿ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਇੱਥੇ ਪਹਿਲਾਂ ਹੀ ਲਗਭਗ ਢਾਈ ਏਕੜ ਜ਼ਮੀਨ ’ਚ ‘ਮਿਆਵਾਕੀ ਜੰਗਲ’ ਤਿਆਰ ਕੀਤਾ ਜਾ ਚੁੱਕਾ ਹੈ, ਜਿਸ ਨੂੰ ਹੁਣ ਹੋਰ ਵਿਸਥਾਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਵਾਤਾਵਰਨ ਪ੍ਰੇਮੀ ਵਿਜੇ ਮੈਣੀ ਨੇ ਕਿਹਾ ਕਿ ਵਧਦੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਪੌਦੇ ਲਗਾਉਣਾ ਅਤੇ ਉਨ੍ਹਾਂ ਦੀ ਪਾਲਨਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਹਰ ਕੰਮ ਪੂਰੇ ਜਨੂਨ ਅਤੇ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ। 75 ਸਾਲ ਦੀ ਉਮਰ ਵਿਚ ਵੀ ਉਨ੍ਹਾਂ ਦਾ ਇਹ ਉਤਸ਼ਾਹ ਸਭ ਲਈ ਪ੍ਰੇਰਨਾ ਸਰੋਤ ਬਣਿਆ ਹੋਇਆ ਹੈ।
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਸ਼ਰਧਾਪੂਰਵਕ ਮਨਾਇਆ ਅਗਲੀ ਖ਼ਬਰ ਐਨ.ਐੱਚ.ਐੱਮ.ਯੂਨੀਅਨ ਫ਼ਾਜ਼ਿਲਕਾ ਦੀ ਹੜਤਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।