02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਤੀਰਥ ਯਾਤਰਾ ਯੋਜਨਾ ਨਾਲ ਹਰ ਵਰਗ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਮਿਲਿਆ ਮੌਕਾ- ਡਾ.ਸੁਹਾਨੀ ਡੋਡਾ

ਅਬੋਹਰ, 1 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ/ਸੁਖਜੀਤ ਸਿੰਘ ਬਰਾੜ)- ਅਬੋਹਰ ਹਲਕੇ ਦੇ ਪਿੰਡ ਗਿੱਦੜਾਂ ਵਾਲੀ ਵਿਚ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀਆਂ 2 ਬੱਸਾਂ ਨੂੰ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ।

ਅਬੋਹਰ ਹਲਕੇ ਦੇ ਪਿੰਡ ਗਿੱਦੜਾਂ ਵਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 2 ਬੱਸਾਂ ਨੂੰ ਰਵਾਨਾ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਅਤੇ ਪਾਰਟੀ ਵਰਕਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 02-09-2026
ਅਬੋਹਰ, 1 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ/ਸੁਖਜੀਤ ਸਿੰਘ ਬਰਾੜ)- ਅਬੋਹਰ ਹਲਕੇ ਦੇ ਪਿੰਡ ਗਿੱਦੜਾਂ ਵਾਲੀ ਵਿਚ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀਆਂ 2 ਬੱਸਾਂ ਨੂੰ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ ਅਤੇ ਯਾਤਰਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਾ.ਸੁਹਾਨੀ ਡੋਡਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸੂਬੇ ਦੇ ਲੋਕਾਂ ਲਈ ਇਕ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਸਰਕਾਰ ਉਨ੍ਹਾਂ ਲੋਕਾਂ ਨੂੰ ਵੀ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਦੇ ਰਹੀ ਹੈ, ਜੋ ਆਰਥਿਕ ਕਾਰਨਾਂ ਕਰਕੇ ਅਜਿਹੀਆਂ ਯਾਤਰਾਵਾਂ ’ਤੇ ਜਾਣ ਦੇ ਸਮਰੱਥ ਨਹੀਂ ਸਨ। ਡਾ.ਸੁਹਾਨੀ ਡੋਡਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੀ ਯਾਤਰਾ ਲਈ ਮੁਫ਼ਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਸਰਕਾਰ ਵਲੋਂ ਸ਼ਰਧਾਲੂਆਂ ਦੇ ਆਉਣ-ਜਾਣ ਸਮੇਤ ਯਾਤਰਾ ਨਾਲ ਸਬੰਧਿਤ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਗਿੱਦੜਾਂਵਾਲੀ ਤੋਂ 2 ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਲਈ ਰਵਾਨਾ ਕਰਦੇ ਸਮੇਂ ਉਨ੍ਹਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਅਤੇ ਉਤਸ਼ਾਹ ਸਾਫ਼ ਨਜ਼ਰ ਆ ਰਿਹਾ ਸੀ । ਡਾ.ਸੁਹਾਨੀ ਡੋਡਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਮ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਅਜਿਹੀਆਂ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ ।
ਪਿਛਲੀ ਖ਼ਬਰ ਵਿਸ਼ਾਲ ਮਾਂ ਭਗਵਤੀ ਜਾਗਰਣ ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਜਤਿਨ ਆਵਲਾ ਅਗਲੀ ਖ਼ਬਰ ਡੀ.ਏ.ਵੀ.ਕਾਲਜ ਆਫ਼ ਐਜੂਕੇਸ਼ਨ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।