03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਵਿਦਿਆਰਥਣਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਕੀਤਾ

ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ‘ਸਿਹਤ ਅਤੇ ਸਫ਼ਾਈ ਕਲੱਬ’ ਵਲੋਂ ਵਿਦਿਆਰਥਣਾਂ ਲਈ ਮਾਸਿਕ ਧਰਮ ਅਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਦਾ ਕਰਵਾਇਆ ਗਿਆ। ਇਹ ਪ੍ਰੋਗਰਾਮ ਸਕੂਲ ਦੀ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਸੰਪੰਨ ਹੋਇਆ।

ਅਜੀਤ ਡੈਸਕ 03-09-2026
ਫ਼ਾਜ਼ਿਲਕਾ, 2 ਸਤੰਬਰ (ਦਵਿੰਦਰ ਪਾਲ ਸਿੰਘ)- ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ‘ਸਿਹਤ ਅਤੇ ਸਫ਼ਾਈ ਕਲੱਬ’ ਵਲੋਂ ਵਿਦਿਆਰਥਣਾਂ ਲਈ ਮਾਸਿਕ ਧਰਮ ਅਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਦਾ ਕਰਵਾਇਆ ਗਿਆ। ਇਹ ਪ੍ਰੋਗਰਾਮ ਸਕੂਲ ਦੀ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਸੰਪੰਨ ਹੋਇਆ। ਇਸ ਦੌਰਾਨ ਵਿਦਿਆਰਥਣਾਂ ਨੂੰ ਮਾਸਿਕ ਧਰਮ ਚੱਕਰ ਨਾਲ ਜੁੜੀਆਂ ਮਹੱਤਵਪੂਰਨ ਜਾਣਕਾਰੀਆਂ ਦੇਣ ਦੇ ਨਾਲ-ਨਾਲ ਨਿੱਜੀ ਸਫ਼ਾਈ ਤੇ ਸਿਹਤ ਸੰਬੰਧੀ ਸਾਵਧਾਨੀਆਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ। ਪ੍ਰੋਗਰਾਮ ਦੌਰਾਨ ਮੈਡਮ ਮੁਸਕਾਨ ਨੇ ਵਿਦਿਆਰਥਣਾਂ ਨੂੰ ਮਾਸਿਕ ਧਰਮ ਦੌਰਾਨ ਸਰੀਰ ਵਿਚ ਹੋਣ ਵਾਲੀਆਂ ਕੁਦਰਤੀ ਤਬਦੀਲੀਆਂ, ਸਫ਼ਾਈ ਰੱਖਣ ਦੇ ਸਹੀ ਤਰੀਕਿਆਂ, ਸੈਨੇਟਰੀ ਪੈਡਾਂ ਦੀ ਯੋਗ ਵਰਤੋਂ ’ਤੇ ਨਿਪਟਾਰੇ ਤੇ ਇਸ ਸਮੇਂ ਪੌਸ਼ਟਿਕ ਖ਼ੁਰਾਕ ਲੈਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥਣਾਂ ਨੂੰ ਸਮਝਾਇਆ ਗਿਆ ਕਿ ਮਾਸਿਕ ਧਰਮ ਇੱਕ ਕੁਦਰਤੀ ਪ੍ਰਕਿਰਿਆ ਹੈ, ਜਿਸ ਬਾਰੇ ਕਿਸੇ ਵੀ ਤਰ੍ਹਾਂ ਦੀ ਝਿਜਕ ਜਾਂ ਸੰਕੋਚ ਰੱਖਣ ਦੀ ਲੋੜ ਨਹੀਂ ਹੈ । ਇਸ ਮੌਕੇ ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਕਿਸ਼ੋਰ ਅਵਸਥਾ ਵਿਚ ਵਿਦਿਆਰਥਣਾਂ ਨੂੰ ਮਾਸਿਕ ਧਰਮ ਅਤੇ ਸਿਹਤ ਸੰਬੰਧੀ ਸਹੀ ਜਾਣਕਾਰੀ ਮਿਲਣਾ ਬਹੁਤ ਜ਼ਰੂਰੀ ਹੈ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮੈਰਾਥਨ ਅੱਜ- ਡਿਪਟੀ ਕਮਿਸ਼ਨਰ ਅਗਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ ’ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।