03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅਮਨਦੀਪ ਹਸਪਤਾਲ ਵਿਖੇ ਲੱਗਿਆ ਮੁਫ਼ਤ ਫਾਈਬ੍ਰੋਸਕੈਨ ਕੈਂਪ

ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ-ਮੋਗਾ ਰੋਡ ’ਤੇ ਸਥਿਤ ਅਮਨਦੀਪ ਹਸਪਤਾਲ ਵਿਖੇ ਉਜਾਲਾ ਸਿਗਨਸ ਹੈੱਲਥਕੇਅਰ ਸਰਵਿਸਿਜ਼ ਦੇ ਸਹਿਯੋਗ ਨਾਲ ਮੁਫ਼ਤ ਫਾਈਬਰੋਸਕੈਨ ਜਾਂਚ ਕੈਂਪ ਲਗਾਇਆ ਗਿਆ। ਹਸਪਤਾਲ ਅੰਦਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇ ਕੈਂਪ ਵਿਚ 200 ਤੋਂ ਵੱਧ ਮਰੀਜ਼ਾਂ ਨੇ ਆਪਣੇ ਲਿਵਰ ਦੀ ਜਾਂਚ ਕਰਵਾਈ ਅਤੇ ਮਾਹਿਰ ਡਾਕਟਰਾਂ ਤੋਂ ਸਲਾਹ ਪ੍ਰਾਪਤ ਕੀਤੀ।

ਹਸਪਤਾਲ ਵਿਖੇ ਲੱਗੇ ਮੁਫ਼ਤ ਫਾਈਬਰੋਸਕੈਨ ਕੈਂਪ ਦੌਰਾਨ ਹਾਜ਼ਰ ਵੱਡੀ ਗਿਣਤੀ ਵਿਚ ਲੋਕ। ਅਜੀਤ ਤਸਵੀਰ 03-09-2026
ਫ਼ਿਰੋਜ਼ਪੁਰ, 2 ਸਤੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ-ਮੋਗਾ ਰੋਡ ’ਤੇ ਸਥਿਤ ਅਮਨਦੀਪ ਹਸਪਤਾਲ ਵਿਖੇ ਉਜਾਲਾ ਸਿਗਨਸ ਹੈੱਲਥਕੇਅਰ ਸਰਵਿਸਿਜ਼ ਦੇ ਸਹਿਯੋਗ ਨਾਲ ਮੁਫ਼ਤ ਫਾਈਬਰੋਸਕੈਨ ਜਾਂਚ ਕੈਂਪ ਲਗਾਇਆ ਗਿਆ। ਹਸਪਤਾਲ ਅੰਦਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇ ਕੈਂਪ ਵਿਚ 200 ਤੋਂ ਵੱਧ ਮਰੀਜ਼ਾਂ ਨੇ ਆਪਣੇ ਲਿਵਰ ਦੀ ਜਾਂਚ ਕਰਵਾਈ ਅਤੇ ਮਾਹਿਰ ਡਾਕਟਰਾਂ ਤੋਂ ਸਲਾਹ ਪ੍ਰਾਪਤ ਕੀਤੀ। ਕੈਂਪ ਦੌਰਾਨ ਇੰਟਰਨਲ ਮੈਡੀਸਨ ਵਿਭਾਗ ਦੇ ਡਾ.ਚਰਨਜੀਤ ਸਿੰਘ ਅਤੇ ਡਾ.ਪ੍ਰਦੀਪ ਕੁਮਾਰ ਮਿੱਤਲ ਨੇ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ ਲਿਵਰ ਅਤੇ ਪੇਟ ਨਾਲ ਸਬੰਧਿਤ ਬਿਮਾਰੀਆਂ ਦੀ ਰੋਕਥਾਮ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਬਦਲਦੀ ਜੀਵਨ ਸ਼ੈਲੀ ਕਾਰਨ ਫੈਂਟੀ ਲਿਵਰ ਅਤੇ ਹੋਰ ਲਿਵਰ ਰੋਗਾਂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ, ਇਸ ਲਈ ਸਮੇਂ ਸਿਰ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਹਸਪਤਾਲ ਪ੍ਰਬੰਧਕਾਂ ਅਨੁਸਾਰ ਆਮ ਦਿਨਾਂ ਵਿਚ ਕਰੀਬ 4,000 ਰੁਪਏ ਦੀ ਫਾਈਬਰੋਸਕੈਨ ਜਾਂਚ ਕੈਂਪ ਦੌਰਾਨ ਪੂਰੀ ਤਰ੍ਹਾਂ ਮੁਫ਼ਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਫਾਈਬਰੋਸਕੈਨ ਇਕ ਨਾਨ-ਇਨਵੇਸਿਵ ਜਾਂਚ ਤਕਨੀਕ ਹੈ, ਜਿਸ ਰਾਹੀਂ ਲਿਵਰ ਵਿਚ ਚਰਬੀ ਤੇ ਸਖ਼ਤੀ ਦੀ ਸਥਿਤੀ ਦਾ ਸ਼ੁਰੂਆਤੀ ਪੜਾਅ ਵਿਚ ਹੀ ਪਤਾ ਲਗਾਇਆ ਜਾ ਸਕਦਾ ਹੈ। ਹਸਪਤਾਲ ਦੀ ਡਾਇਰੈਕਟਰ ਡਾ.ਅਮਨਦੀਪ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਿਹਤ ਕੈਂਪ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਸਪਤਾਲ ਵਲੋਂ ਭਵਿੱਖ ਵਿਚ ਲਗਾਏ ਜਾਣ ਵਾਲੇ ਮੁਫ਼ਤ ਸਿਹਤ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।
ਪਿਛਲੀ ਖ਼ਬਰ ਭਾਕਿਯੂ ਪੰਜਾਬ ਦਾ ਚੰਡੀਗੜ੍ਹ ਲਈ ਕਾਫ਼ਲਾ ਰਵਾਨਾ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।