ਭਾਕਿਯੂ ਪੰਜਾਬ ਦਾ ਚੰਡੀਗੜ੍ਹ ਲਈ ਕਾਫ਼ਲਾ ਰਵਾਨਾ
ਜ਼ੀਰਾ, 2 ਸਤੰਬਰ (ਹਰਜੀਤ ਸਿੰਘ ਗਿੱਲ)- ਕਿਸਾਨੀ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਦਾ ਵੱਡਾ ਕਾਫ਼ਲਾ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਦੀ ਅਗਵਾਈ ਹੇਠ ਟਰੱਕ ਯੂਨੀਅਨ ਜ਼ੀਰਾ ਤੋਂ ਰਵਾਨਾ ਹੋਇਆ। ਰਵਾਨਾ ਹੋਣ ਸਮੇਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਨੇ ਕਿਹਾ ਕਿ ਦੇਸ਼ ਦੇ ਅੰਨਦਾਤੇ ਕਿਸਾਨ ਵਰਗ ਨਾਲ ਸਰਕਾਰਾਂ ਵਲੋਂ ਧੱਕੇਸ਼ਾਹੀਆਂ ਲਗਾਤਾਰ ਜਾਰੀ ਹਨ।
ਜ਼ੀਰਾ, 2 ਸਤੰਬਰ (ਹਰਜੀਤ ਸਿੰਘ ਗਿੱਲ)- ਕਿਸਾਨੀ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਧਰਨੇ ਵਿਚ ਸ਼ਾਮਿਲ ਹੋਣ ਲਈ ਭਾਰਤੀ ਕਿਸਾਨ ਯੂਨੀਅਨ ਪੰਜਾਬ ਦਾ ਵੱਡਾ ਕਾਫ਼ਲਾ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਦੀ ਅਗਵਾਈ ਹੇਠ ਟਰੱਕ ਯੂਨੀਅਨ ਜ਼ੀਰਾ ਤੋਂ ਰਵਾਨਾ ਹੋਇਆ। ਰਵਾਨਾ ਹੋਣ ਸਮੇਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿੱਲ ਕਰਮੂੰਵਾਲਾ ਨੇ ਕਿਹਾ ਕਿ ਦੇਸ਼ ਦੇ ਅੰਨਦਾਤੇ ਕਿਸਾਨ ਵਰਗ ਨਾਲ ਸਰਕਾਰਾਂ ਵਲੋਂ ਧੱਕੇਸ਼ਾਹੀਆਂ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਦਿੱਤੇ ਗਏ ਸੱਦੇ ਅਨੁਸਾਰ ਚੰਡੀਗੜ੍ਹ ਵਿਖੇ ਜੋ ਧਰਨਾ ਲੱਗ ਰਿਹਾ ਹੈ ਇਸ ਨੂੰ ਦੇਖਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣੀਆਂ ਜ਼ਰੂਰੀ ਹਨ। ਇਸ ਮੌਕੇ ਸੁਖਚੈਨ ਸਿੰਘ ਭੜਾਣਾ ਕੋਰ ਕਮੇਟੀ ਮੈਂਬਰ ਪੰਜਾਬ, ਰਣਜੀਤ ਸਿੰਘ ਬੰਡਾਲਾ ਜ਼ਿਲ੍ਹਾ ਕੋਰ ਕਮੇਟੀ ਮੈਂਬਰ, ਬਲਦੇਵ ਸਿੰਘ ਲੌਹਕਾ ਖ਼ੁਰਦ, ਗੁਰਦੀਪ ਸਿੰਘ ਸੁੱਖੇ ਵਾਲਾ, ਗੁਰਚਰਨ ਸਿੰਘ ਸੁੱਖੇ ਵਾਲਾ, ਆਸਾ ਸਿੰਘ, ਗੁਰਵਿੰਦਰ ਸਿੰਘ ਬੰਡਾਲਾ, ਕੁਲਵਿੰਦਰ ਸਿੰਘ ਸਿੱਧੂ, ਗੁਰਮੀਤ ਸਿੰਘ ਜ਼ੀਰਾ ਅਤੇ ਸੁਭਾਸ਼ ਕੁਮਾਰ ਜ਼ੀਰਾ ਆਦਿ ਹਾਜ਼ਰ ਸਨ।