05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੈਰ-ਵਿੱਦਿਅਕ ਡਿਊਟੀਆਂ ਖ਼ਿਲਾਫ਼ ਅਧਿਆਪਕ ਜਥੇਬੰਦੀਆਂ ਦਾ ਰੋਸ, ਐੱਸ.ਡੀ.ਐਮ.ਅਤੇ ਡੀ.ਈ.ਓ.ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਨੇ ਐੱਸ. ਡੀ.

ਅਜੀਤ ਡੈਸਕ 05-09-2026
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਵਫ਼ਦ ਨੇ ਐੱਸ.ਡੀ.ਐੱਮ. ਫ਼ਾਜ਼ਿਲਕਾ, ਡੀ.ਈ.ਓ. (ਸੈਕੰਡਰੀ) ਅਜੇ ਕੁਮਾਰ ਸ਼ਰਮਾ ਅਤੇ ਡੀ.ਈ.ਓ. (ਐਲੀਮੈਂਟਰੀ) ਸਤੀਸ਼ ਕੁਮਾਰ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਰਾਸ਼ਨ ਕਾਰਡ ਵੈਰੀਫਿਕੇਸ਼ਨ, ਫਲੱਡ ਕੰਟਰੋਲ ਤੇ ਐੱਸ.ਆਈ.ਆਰ.ਵਰਗੇ ਗੈਰ-ਵਿੱਦਿਅਕ ਕੰਮਾਂ ਵਿਚ ਅਧਿਆਪਕਾਂ ਦੀਆਂ ਲਗਾਈਆਂ ਡਿਊਟੀਆਂ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਇਹਨਾਂ ਕੰਮਾਂ ਦੇ ਬਾਈਕਾਟ ਦਾ ਐਲਾਨ ਕੀਤਾ। ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ‘ਸਿੱਖਿਆ ਕ੍ਰਾਂਤੀ’ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਜਦਕਿ ਅਸਲੀਅਤ ਵਿਚ ਸਕੂਲਾਂ ’ਚ ਹਜ਼ਾਰਾਂ ਪੋਸਟਾਂ ਖ਼ਾਲੀ ਹਨ ਤੇ ਬਾਕੀ ਸਟਾਫ਼ ਨੂੰ ਗੈਰ-ਵਿੱਦਿਅਕ ਕੰਮਾਂ ਵਿਚ ਉਲਝਾ ਕੇ ਗ਼ਰੀਬ ਬੱਚਿਆਂ ਦੇ ਸਿੱਖਿਆ ਦੇ ਅਧਿਕਾਰ ਨੂੰ ਖੋਹਿਆ ਜਾ ਰਹਾ ਹੈ। ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਚੋਣਾਂ ਤੋਂ ਪਹਿਲਾਂ ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਨਾ ਲੈਣ ਦਾ ਕੀਤਾ ਵਾਅਦਾ ਤੁਰੰਤ ਪੂਰਾ ਕੀਤਾ ਜਾਵੇ। ਇਸ ਮੌਕੇ ਦਲਜੀਤ ਸਿੰਘ ਸਭਰਵਾਲ, ਕੁਲਦੀਪ ਸਿੰਘ ਸਭਰਵਾਲ, ਗੁਰਵਿੰਦਰ ਸਿੰਘ, ਇਨਕਲਾਬ ਸਿੰਘ ਗਿੱਲ, ਭਾਰਤ ਭੂਸ਼ਨ, ਸੁਖਵਿੰਦਰ ਸਿੰਘ ਸਿੱਧੂ, ਅਮਨਦੀਪ ਸਿੰਘ, ਸੁਭਾਸ਼ ਚੰਦਰ, ਸੁਨੀਲ ਗਾਂਧੀ ਤੇ ਮੈਡਮ ਸੁਮਨ ਸਮੇਤ ਹੋਰ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਤੇਜਵੰਤ ਸਿੰਘ ਟੀਟਾ ਅਕਾਲੀ ਦਲ ਬਾਦਲ ਦੇ ਜਨਰਲ ਕੌਂਸਲ ਦੇ ਮੈਂਬਰ ਬਣੇ ਅਗਲੀ ਖ਼ਬਰ 8 ਸਤੰਬਰ ਦੇ ਸੰਘਰਸ਼ ਨੂੰ ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦਾ ਪੂਰਨ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।