06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨਾਜਾਇਜ਼ ਕਬਜ਼ਿਆਂ ’ਤੇ ਵਣ ਵਿਭਾਗ ਦਾ ਐਕਸ਼ਨ ਜਾਰੀ, ਚੱਕ ਖਿਓਵਾਲਾ ਨੇੜੇ ਸਦਰਨ ਨਹਿਰ ’ਤ ਹੋਈ ਨਜਾਇਜ਼ ਉਸਾਰੀ ’ਤੇ ਚਲਾਇਆ ਪੀਲਾ ਪੰਜਾ

ਫ਼ਾਜ਼ਿਲਕਾ, 5 ਸਤੰਬਰ(ਦਵਿੰਦਰ ਪਾਲ ਸਿੰਘ)- ਵਣ ਵਿਭਾਗ ਦੀ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਤੌਰ ਕੀਤੇ ਗਏ ਕਬਜ਼ਿਆਂ ’ਤੇ ਐਕਸ਼ਨ ਜਾਰੀ ਰੱਖਦਿਆਂ ਸਦਰਨ ਨਹਿਰ ਦੇ ਨੇੜੇ ਹੋਏ ਵਣ ਵਿਭਾਗ ਦੀ ਜ਼ਮੀਨ ’ਤੇ ਕਬਜ਼ੇ ਉੱਪਰ ਪੀਲਾ ਪੰਜਾ ਚਲਾਇਆ ਹੈ। ਵਣ ਮੰਡਲ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਕਰਦਿਆਂ ਵਣ ਰੇਂਜ ਅਫ਼ਸਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਵਣ ਵਿਭਾਗ ਦੀ ਟੀਮ ਨੇ ਇਹ ਕਰਵਾਈ ਕੀਤੀ ਹੈ।

ਅਜੀਤ ਡੈਸਕ 06-09-2026
ਫ਼ਾਜ਼ਿਲਕਾ, 5 ਸਤੰਬਰ(ਦਵਿੰਦਰ ਪਾਲ ਸਿੰਘ)- ਵਣ ਵਿਭਾਗ ਦੀ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਤੌਰ ਕੀਤੇ ਗਏ ਕਬਜ਼ਿਆਂ ’ਤੇ ਐਕਸ਼ਨ ਜਾਰੀ ਰੱਖਦਿਆਂ ਸਦਰਨ ਨਹਿਰ ਦੇ ਨੇੜੇ ਹੋਏ ਵਣ ਵਿਭਾਗ ਦੀ ਜ਼ਮੀਨ ’ਤੇ ਕਬਜ਼ੇ ਉੱਪਰ ਪੀਲਾ ਪੰਜਾ ਚਲਾਇਆ ਹੈ। ਵਣ ਮੰਡਲ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਕਰਦਿਆਂ ਵਣ ਰੇਂਜ ਅਫ਼ਸਰ ਸੁਖਦੇਵ ਸਿੰਘ ਦੀ ਅਗਵਾਈ ਹੇਠ ਵਣ ਵਿਭਾਗ ਦੀ ਟੀਮ ਨੇ ਇਹ ਕਰਵਾਈ ਕੀਤੀ ਹੈ। ਜਾਣਕਾਰੀ ਦਿੰਦਿਆਂ ਵਣ ਰੇਂਜ ਅਫ਼ਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ’ਤੇ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਜਾਰੀ ਹੈ ਜਿਸ ਤਹਿਤ ਪਿੰਡ ਚੱਕ ਖਿਓਵਾਲਾ ਨੇੜੇ ਸਰਦਰਨ ਨਹਿਰ ਨੇੜੇ ਵਣ ਵਿਭਾਗ ਦੀ ਥਾਂ ’ਤੇ ਇਕ ਨਜਾਇਜ਼ ਉਸਾਰੀ ਕੀਤੀ ਹੋਈ ਸੀ ਜਿਸ ਦੀ ਸੂਚਨਾ ਮਿਲਣ ’ਤੇ ਉਨ੍ਹਾਂ ਨੇ ਇਹ ਕਬਜ਼ਾ ਨਸ਼ਟ ਕੀਤਾ ਹੈ। ਇਸ ਕਾਰਵਾਈ ਵਿਚ ਵਣ ਗਾਰਡ ਨਵੀਨ ਕੁਮਾਰ, ਲਵਪ੍ਰੀਤ ਸਿੰਘ ਤੇ ਸੰਦੀਪ ਕੁਮਾਰ ਸਮੇਤ ਵਿਭਾਗੀ ਕਰਮਚਾਰੀ ਮੌਜੂਦ ਸਨ। ਵਣ ਰੇਂਜ ਅਫ਼ਸਰ ਸੁਖਦੇਵ ਸਿੰਘ ਨੇ ਕਿਹਾ ਕਿ ਵਣ ਵਿਭਾਗ ਦੀ ਜ਼ਮੀਨ ’ਤੇ ਕਿਸੇ ਵੀ ਤਰ੍ਹਾਂ ਦਾ ਨਾਜਾਇਜ਼ ਕਬਜ਼ਾ ਜਾਂ ਉਸਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਜਾਂ ਉਸਾਰੀ ਨਾ ਕਰਨ।
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਪੰਜ ਜਯੋਤਿਰਲਿੰਗਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।