06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸਰਵਹਿੱਤਕਾਰੀ ਵਿੱਦਿਆ ਮੰਦਰ ’ਚ ਅਧਿਆਪਕ ਦਿਵਸ ’ਤੇ ਬੈਡਮਿੰਟਨ ਜੇਤੂਆਂ ਅਤੇ ਅਧਿਆਪਕਾਂ ਦਾ ਕੀਤਾ ਸਨਮਾਨ

ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)-ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਵਿਖੇ ਅਧਿਆਪਕ ਦਿਵਸ ਮੌਕੇ ਨੌਰਥ ਜ਼ੋਨ ਬੈਡਮਿੰਟਨ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਅਤੇ ਸਮੂਹ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਿੱਦਿਆ ਭਾਰਤੀ ਵਲੋਂ ਦਿੱਲੀ ਵਿਖੇ ਕਰਵਾਏ ਗਏ ਇਸ ਟੂਰਨਾਮੈਂਟ ’ ਚ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ ਜੰਮੂ-ਕਸ਼ਮੀਰ ਦੀਆਂ ਟੀਮਾਂ ਨੇ ਭਾਗ ਲਿਆ ਸੀ ਜਿਸ ’ਚ ਪੰਜਾਬ ਵਲੋਂ ਖੇਡਦਿਆਂ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ।

ਅਜੀਤ ਡੈਸਕ 06-09-2026
ਫ਼ਾਜ਼ਿਲਕਾ, 5 ਸਤੰਬਰ (ਦਵਿੰਦਰ ਪਾਲ ਸਿੰਘ)-ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਵਿਖੇ ਅਧਿਆਪਕ ਦਿਵਸ ਮੌਕੇ ਨੌਰਥ ਜ਼ੋਨ ਬੈਡਮਿੰਟਨ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਅਤੇ ਸਮੂਹ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਵਿੱਦਿਆ ਭਾਰਤੀ ਵਲੋਂ ਦਿੱਲੀ ਵਿਖੇ ਕਰਵਾਏ ਗਏ ਇਸ ਟੂਰਨਾਮੈਂਟ ’ ਚ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ ਜੰਮੂ-ਕਸ਼ਮੀਰ ਦੀਆਂ ਟੀਮਾਂ ਨੇ ਭਾਗ ਲਿਆ ਸੀ ਜਿਸ ’ਚ ਪੰਜਾਬ ਵਲੋਂ ਖੇਡਦਿਆਂ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ’ਚ ਅੰਡਰ-14 ਲੜਕੇ, ਅੰਡਰ-14 ਲੜਕੀਆਂ ਤੇ ਅੰਡਰ-17 ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਅੰਡਰ-19 ਲੜਕੀਆਂ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਹੁਣ ਰਾਸ਼ਟਰੀ ਪੱਧਰ ਦੀ ਪ੍ਰਤੀਯੋਗਤਾ ’ਚ ਹਿੱਸਾ ਲੈਣ ਲਈ ਦਿੱਲੀ ਜਾਣਗੀਆਂ। ਸਕੂਲ ਪ੍ਰਬੰਧਕ ਕਮੇਟੀ ਤੇ ਪ੍ਰਿੰਸੀਪਲ ਮਧੂ ਸ਼ਰਮਾ ਨੇ ਜੇਤੂ ਬੱਚਿਆਂ ਤੇ ਕੋਚ ਬਖ਼ਸ਼ੀਸ਼ ਕੌਰ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰਿੰਸੀਪਲ ਨੇ ਸਮੂਹ ਅਧਿਆਪਕਾਂ ਨੂੰ ਤਿਲਕ ਲਗਾ ਕੇ ਅਧਿਆਪਕ ਦਿਵਸ ਦੀਆਂ ਮੁਬਾਰਕਾਂ ਵੀ ਦਿੱਤੀਆਂ।
ਪਿਛਲੀ ਖ਼ਬਰ ਹਾਦਸੇ ’ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਜਲਾਲਾਬਾਦ ਦੇ ਸਾਰੇ ਮੰਦਰਾਂ ਤੇ ਗਊਸ਼ਾਲਾਵਾਂ ਵਿਚ ਸ਼ਰਧਾ ਨਾਲ ਮਨਾਈ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।