ਸੰਦੀਪ ਜਾਖੜ ਨੇ ਮੇਅਰ ਸਣੇ ਵਾਟਰ ਵਰਕਸ ਦਾ ਦੌਰਾ ਕਰਕੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
ਅਬੋਹਰ, 8 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਕੇਂਦਰ ਸਰਕਾਰ ਦੀ ਅੰਮ੍ਰਿਤ 2. 0 ਯੋਜਨਾ ਤਹਿਤ ਅਬੋਹਰ ਸ਼ਹਿਰ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਮਜ਼ਬੂਤ ਕਰਨ ਲਈ ਕਰੀਬ 7 ਕਰੋੜ ਰੁਪਏ ਦੀ ਲਾਗਤ ਵਾਲਾ ਵਾਟਰ ਸਪਲਾਈ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।
ਅਬੋਹਰ ਦੇ ਵਾਟਰ ਵਰਕਸ ਦਾ ਦੌਰਾ ਕਰਨ ਦੌਰਾਨ ਵਿਧਾਇਕ ਸੰਦੀਪ ਜਾਖੜ ਨਾਲ ਨਗਰ ਨਿਗਮ ਮੇਅਰ ਪੂਜਾ ਵਧਵਾ ਅਤੇ ਹੋਰ ਅਧਿਕਾਰੀ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
09-09-2026