11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਰਦਾਰ ਪਟੇਲ ਮੈਡੀਕਲ ਇੰਸਟੀਚਿਊਟ ਵਿਖੇ ਨਸ਼ਾ ਮੁਕਤੀ ’ਤੇ ਵਿਸ਼ਵ ਸਾਖਰਤਾ ਦਿਵਸ ਮਨਾਇਆ

ਅਬੋਹਰ, 9 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਵਿਸ਼ਵ ਸਾਖਰਤਾ ਦਿਵਸ ਮੌਕੇ ਤੇਜਸਵੀ ਫਾਊਂਡੇਸ਼ਨ ਤੇ ‘ਸੌਗਾਤ’ ਐਨ. ਜੀ.

ਸੈਮੀਨਾਰ ਦੌਰਾਨ ਆਏ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕਰਦੇ ਹੋਏ ਕਾਲਜ ਪ੍ਰਬੰਧਕ ਜੀ.ਐੱਸ. ਮਿੱਤਲ ਤੇ ਹੋਰ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ 10-09-2026
ਅਬੋਹਰ, 9 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਵਿਸ਼ਵ ਸਾਖਰਤਾ ਦਿਵਸ ਮੌਕੇ ਤੇਜਸਵੀ ਫਾਊਂਡੇਸ਼ਨ ਤੇ ‘ਸੌਗਾਤ’ ਐਨ.ਜੀ.ਓ. ਦੇ ਸਾਂਝੇ ਸਹਿਯੋਗ ਨਾਲ ਸਰਦਾਰ ਪਟੇਲ ਮੈਡੀਕਲ ਇੰਸਟੀਚਿਊਟ ਵਿਖੇ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਸਿੱਖਿਆ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਤੋਂ ਦੂਰ ਰਹਿਣ ਤੇ ‘ਨਸ਼ਾ ਮੁਕਤ ਭਾਰਤ’ ਦੀ ਸਿਰਜਣਾ ’ਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਜੀ.ਐੱਸ. ਮਿੱਤਲ, ਗੌਤਮ ਸ਼ਰਮਾ, ਪ੍ਰਿੰਸੀਪਲ ਹਰਿੰਦਰ ਕੌਰ ਤੇ ਸਟਾਫ਼ ਮੈਂਬਰ ਹਾਜ਼ਰ ਸਨ। ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਪੁੱਜੇ ਅੰਤਰਰਾਸ਼ਟਰੀ ਸਾਈਕਲ ਯਾਤਰੀ ਸੁਭਾਸ਼ ਬਿਸ਼ਨੋਈ ਨੇ ਵਿਦਿਆਰਥੀਆਂ ਨਾਲ ਆਪਣੇ ਯਾਤਰਾ ਅਨੁਭਵ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਸਕਾਰਾਤਮਿਕ ਸੋਚ, ਸਿਹਤਮੰਦ ਜੀਵਨ-ਸ਼ੈਲੀ ਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਉਦੇਸ਼ ਪੂਰਨ ਬਣਾਉਣ ਦਾ ਸੰਦੇਸ਼ ਦਿੱਤਾ। ਆਰ.ਐੱਸ.ਐੱਸ. ਦੇ ਜ਼ਿਲ੍ਹਾ ਪ੍ਰਚਾਰਕ ਮੋਹਿਤ ਕੁਮਾਰ ਨੇ ਸਾਖਰਤਾ, ਰਾਸ਼ਟਰ ਨਿਰਮਾਣ ਤੇ ਸਮਾਜ ਸੇਵਾ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਰਾਹੀਂ ਆਤਮ-ਨਿਰਭਰ ਬਣਨ ਲਈ ਪ੍ਰੇਰਿਤ ਕਰਦਿਆਂ ਲਘੂ ਤੇ ਕੁਟਿਰ ਉਦਯੋਗਾਂ ਦੀਆਂ ਸੰਭਾਵਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਮਮਤਾ ਜਸੂਜਾ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਜੀਵਨ ਵਿਚ ਉੱਚੇ ਤੇ ਚੰਗੇ ਆਦਰਸ਼ ਚੁਣਨੇ ਚਾਹੀਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਭੱਦੇ ਤੇ ਅਸ਼ਲੀਲ ਗੀਤਾਂ ਦੇ ਪ੍ਰਭਾਵ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸਵਾਮੀ ਵਿਵੇਕਾਨੰਦ ਤੇ ਝਾਂਸੀ ਦੀ ਰਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਨੂੰ ਆਪਣਾ ਆਦਰਸ਼ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸਰਿਤਾ ਅਬਰੋਲ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ। ਸਮਾਗਮ ਦੌਰਾਨ ਮੈਡੀਕਲ ਇੰਸਟੀਚਿਊਟ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਨਸ਼ਾ ਮੁਕਤ ਤੇ ਜਾਗਰੂਕ ਸਮਾਜ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਦਾ ਪ੍ਰਣ ਲਿਆ। ਅੰਤ ਵਿਚ ਪ੍ਰਬੰਧਕਾਂ ਵਲੋਂ ਸਰਦਾਰ ਪਟੇਲ ਮੈਡੀਕਲ ਇੰਸਟੀਚਿਊਟ ਦੇ ਪ੍ਰਬੰਧਕਾਂ ਤੇ ਸਮੁੱਚੇ ਸਟਾਫ਼ ਵਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਨੇ 36 ਹਜ਼ਾਰ ਪ੍ਰੈਗਾਬਾਲਿਨ ਕੈਪਸੂਲ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਰੇਡੀਐਂਟ ਪਬਲਿਕ ਸਕੂਲ ਵਲੋਂ ਨਸ਼ਾ ਮੁਕਤੀ ਅਭਿਆਨ ਤਹਿਤ ਵਿਸ਼ਾਲ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।